ਨਵੀਂ ਦਿੱਲੀ, 4 ਅਗਸਤ
ਸੁਪਰੀਮ ਕੋਰਟ ਨੇ ਚੋਣ ਕਮਿਸ਼ਨ ਨੂੰ ਏਕਨਾਥ ਸ਼ਿੰਦੇ ਧੜੇ ਦੀ ਉਸ ਪਟੀਸ਼ਨ ‘ਤੇ ਕੋਈ ਕਾਰਵਾਈ ਨਾ ਕਰਨ ਲਈ ਕਿਹਾ, ਜਿਸ ‘ਚ ਉਨ੍ਹਾਂ ਨੇ ਅਸਲੀ ਸ਼ਿਵ ਸੈਨਾ ਹੋਣ ਦਾ ਦਾਅਵਾ ਕੀਤਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਉਹ ਸੋਮਵਾਰ ਨੂੰ ਫੈਸਲਾ ਕਰੇਗੀ ਕਿ ਇਸ ਮਾਮਲੇ ਨੂੰ ਸੰਵਿਧਾਨਕ ਬੈਂਚ ਕੋਲ ਭੇਜਿਆ ਜਾਵੇ ਜਾਂ ਨਹੀਂ।