ਕੋਇੰਬਟੂਰ: ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਨੇ ਨਿੱਜੀ ਸੈਕਟਰ ਲਈ ਨਵੇਂ ਮੌਕੇ ਪੈਦਾ ਕੀਤੇ ਹਨ ਅਤੇ ਨਿੱਜੀ ਸੈਕਟਰਾਂ ਨੂੰ ਕਈ ਅਜਿਹੇ ਖੇਤਰਾਂ ਵਿੱਚ ਨਿਰਮਾਣ ਦੀ ਆਗਿਆ ਦਿੱਤੀ ਹੈ, ਜਿਹੜੀ ਸਿਰਫ ਪਹਿਲਾਂ ਜਨਤਕ ਖੇਤਰ ਦੀਆਂ ਇਕਾਈਆਂ (ਪੀਐੱਸਯੂ) ਲਈ ਹੀ ਸੀ। ਉਨ੍ਹਾਂ ਕਿਹਾ ਕਿ ਕਾਂਗਰਸ ਦੇ 70 ਸਾਲਾਂ ਦੇ ਸ਼ਾਸਨ ਦੌਰਾਨ ਲਾਇਸੈਂਸ ਕੋਟਾ ਰਾਜ ਪ੍ਰਚੱਲਿਤ ਸੀ, ਜਦਕਿ ਮੌਜੂਦਾ ਸਰਕਾਰ ਨੇ ਇਸ ਨੀਤੀ ਵਿੱਚ ਤਬਦੀਲੀ ਕੀਤੀ ਹੈ। ਇੱਥੇ ਇੱਕ ਸਟਾਰਟਅੱਪ ਅਕੈਡਮੀ ਵੱਲੋਂ ਕਰਵਾਏ ਸਮਾਗਮ ਦੌਰਾਨ ‘ਸਟਾਰਟਅਪ ਧਰੁਵ’ ਐਵਾਰਡ ਦੇਣ ਮੌਕੇ ਸੀਤਾਰਾਮਨ ਨੇ ਆਖਿਆ ਕਿ ਪਿਛਲੀਆਂ ਸਰਕਾਰਾਂ ਦੌਰਾਨ ਨਿਰਮਾਣ ਮੌਕੇ ਸੀਮਤ ਸਨ ਅਤੇ ਕੰਟਰੋਲ ਬਹੁਤ ਜ਼ਿਆਦਾ ਸੀ। ਅਜਿਹੇ ਵਿੱਚ ਨਿਰਮਾਣ ਨੂੰ ਉਤਸ਼ਾਹਿਤ ਕਰਨ ਲਈ ਨਿੱਜੀ ਖੇਤਰ ਦੀ ਸਮਰੱਥਾ ਦੇ ਬਾਵਜੂਦ ਉਨ੍ਹਾਂ ਦੀਆਂ ਇੱਛਾਵਾਂ ਨੂੰ ਰੋਕ ਦਿੱਤਾ ਗਿਆ। -ਪੀਟੀਆਈ