ਨਵੀਂ ਦਿੱਲੀ: ਕੌਮੀ ਘੱਟ ਗਿਣਤੀ ਕਮਿਸ਼ਨ ਨੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੂੰ ਅਪੀਲ ਕੀਤੀ ਹੈ ਕਿ ਉਹ ਪਾਕਿਸਤਾਨ ਵਿੱਚ ਹੋਏ ਸਿੱਖ ਲੜਕੀ ਦੇ ਜਬਰੀ ਧਰਮ ਪਰਿਵਰਤਨ ਦਾ ਮਾਮਲਾ ਪਾਕਿਸਤਾਨ ਵਿੱਚ ਆਪਣੇ ਹਮਰੁਤਬਾ ਅੱਗੇ ਚੁੱਕਣ। ਖਬਰਾਂ ਮੁਤਾਬਕ ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਦੇ ਬੁਨੇਰ ਜ਼ਿਲ੍ਹੇ ਦੀ ਇੱਕ ਸਿੱਖ ਲੜਕੀ ਨੂੰ 20 ਅਗਸਤ ਨੂੰ ਬੰਦੂਕ ਦਿਖਾ ਕੇ ਅਗਵਾ ਕਰਨ ਮਗਰੋਂ ਜਬਰੀ ਨਿਕਾਹ ਕਰ ਦਿੱਤਾ ਗਿਆ। ਇਸ ਸਬੰਧੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਵਿਦੇਸ਼ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਉਹ ਇਹ ਮਾਮਲਾ ਪਾਕਿਸਤਾਨ ਵਿੱਚ ਆਪਣੇ ਹਮਰੁਤਬਾ ਕੋਲ ਉਠਾਉਣ। -ਪੀਟੀਆਈ