‘ਪੱਤਰਕਾਰ ‘ਜੋ ਲਿਖਦੇ, ਟਵੀਟ ਕਰਦੇ ਜਾਂ ਕਹਿੰਦੇ ਨੇ’, ਉਸ ਲਈ ਜੇਲ੍ਹ ਨਾ ਭੇਜਿਆ ਜਾਵੇ’

ਮੁਹੰਮਦ ਜ਼ੁਬੈਰ ਦੀ ਗ੍ਰਿਫ਼ਤਾਰੀ ’ਤੇ ਸੰਯੁਕਤ ਰਾਸ਼ਟਰ ਦਾ ਪ੍ਰਤੀਕਰਮ

‘ਪੱਤਰਕਾਰ ‘ਜੋ ਲਿਖਦੇ, ਟਵੀਟ ਕਰਦੇ ਜਾਂ ਕਹਿੰਦੇ ਨੇ’, ਉਸ ਲਈ ਜੇਲ੍ਹ ਨਾ ਭੇਜਿਆ ਜਾਵੇ’

ਸੰਯੁਕਤ ਰਾਸ਼ਟਰ, 29 ਜੂਨ

ਮੁੱਖ ਅੰਸ਼

  • ਸੀਤਲਵਾੜ ਦੀ ਗ੍ਰਿਫ਼ਤਾਰੀ ’ਤੇ ਵੀ ਯੂਐੱਨ ਨੇ ਜਤਾਈ ਸੀ ਚਿੰਤਾ

ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਅੰਤੋਨੀਓ ਗੁਟੇਰੇਜ਼ ਦੇ ਇਕ ਬੁਲਾਰੇ ਨੇ ਭਾਰਤ ਵਿਚ ‘ਆਲਟ ਨਿਊਜ਼’ ਦੇ ਸਹਿ-ਸੰਸਥਾਪਕ ਮੁਹੰਮਦ ਜ਼ੁਬੈਰ ਦੀ ਗ੍ਰਿਫ਼ਤਾਰੀ ਦਾ ਹਵਾਲਾ ਦਿੰਦਿਆਂ ਕਿਹਾ ਹੈ ਕਿ ਪੱਤਰਕਾਰ ‘ਜੋ ਕੁਝ ਵੀ ਲਿਖਦੇ ਹਨ, ਟਵੀਟ ਕਰਦੇ ਹਨ ਜਾਂ ਕਹਿੰਦੇ ਹਨ’, ਉਸ ਲਈ ਉਨ੍ਹਾਂ ਨੂੰ ਜੇਲ੍ਹ ਨਹੀਂ ਭੇਜਿਆ ਜਾਣਾ ਚਾਹੀਦਾ। ਬੁਲਾਰੇ ਨੇ ਕਿਹਾ ਕਿ ਇਹ ਜ਼ਰੂਰੀ ਹੈ ਕਿ ਲੋਕਾਂ ਨੂੰ ਨਿਡਰ ਹੋ ਕੇ ਆਪਣੀ ਗੱਲ ਕਹਿਣ ਦੀ ਇਜਾਜ਼ਤ ਦਿੱਤੀ ਜਾਵੇ। ਇਸ ਤੋਂ ਪਹਿਲਾਂ ਗੁਜਰਾਤ ਪੁਲੀਸ ਨੇ ਤੀਸਤਾ ਸੀਤਲਵਾੜ ਨੂੰ ਗੁਜਰਾਤ ਦੰਗਿਆਂ ਦੇ ਸਿਲਸਿਲੇ ਵਿਚ ਅਪਰਾਧਕ ਸਾਜ਼ਿਸ਼ ਘੜਨ, ਧੋਖਾਧੜੀ ਅਤੇ ਬੇਕਸੂਰ ਲੋਕਾਂ ਨੂੰ ਫਸਾਉਣ ਲਈ ਅਦਾਲਤ ਵਿਚ ਗਲਤ ਸਬੂਤ ਪੇਸ਼ ਕਰਨ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤਾ ਸੀ। ਸੰਯੁਕਤ ਰਾਸ਼ਟਰ ਦੀ ਮਨੁੱਖੀ ਹੱਕਾਂ ਬਾਰੇ ਸੰਸਥਾ ਨੇ ਸੀਤਲਵਾੜ ਦੀ ਗ੍ਰਿਫ਼ਤਾਰੀ ਉਤੇ ਫ਼ਿਕਰ ਜ਼ਾਹਿਰ ਕੀਤਾ ਸੀ ਤੇ ਉਨ੍ਹਾਂ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਵੀ ਕੀਤੀ ਸੀ। ਜ਼ਿਕਰਯੋਗ ਹੈ ਕਿ ਜ਼ੁਬੈਰ ਨੂੰ ਇਕ ਹਿੰਦੂ ਦੇਵਤਾ ਬਾਰੇ 2018 ਵਿਚ ਕੀਤੇ ਗਏ ਇਤਰਾਜ਼ਯੋਗ ਟਵੀਟ ਦੇ ਮਾਮਲੇ ਵਿਚ ਸੋਮਵਾਰ ਦਿੱਲੀ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ ਸੀ। ਇਸ ਮੁੱਦੇ ਉਤੇ ਮੰਗਲਵਾਰ ਨੂੰ ਪੁੱਛੇ ਗਏ ਇਕ ਸਵਾਲ ਦੇ ਜਵਾਬ ਵਿਚ ਗੁਟੇਰੇਜ਼ ਦੇ ਤਰਜਮਾਨ ਸਟੀਫਨ ਦੁਜਾਰਿਕ ਨੇ ਕਿਹਾ, ‘ਮੈਨੂੰ ਲੱਗਦਾ ਹੈ ਕਿ ਪਹਿਲੀ ਗੱਲ ਤਾਂ ਇਹ ਹੈ ਕਿ ਦੁਨੀਆ ਵਿਚ ਕਿਤੇ ਵੀ ਇਹ ਬੇਹੱਦ ਜ਼ਰੂਰੀ ਹੈ ਕਿ ਲੋਕਾਂ ਨੂੰ ਖੁੱਲ੍ਹ ਕੇ ਆਪਣੀ ਗੱਲ ਕਹਿਣ ਦੀ ਇਜਾਜ਼ਤ ਦਿੱਤੀ ਜਾਵੇ। ਪੱਤਰਕਾਰਾਂ ਨੂੰ ਆਜ਼ਾਦ ਹੋ ਕੇ ਤੇ ਬਿਨਾਂ ਕਿਸੇ ਭੈਅ ਦੇ ਆਪਣੀ ਗੱਲ ਕਹਿਣ ਦੀ ਇਜਾਜ਼ਤ ਹੋਣੀ ਚਾਹੀਦੀ ਹੈ।’ ਪਾਕਿਸਤਾਨ ਦੇ ਇਕ ਪੱਤਰਕਾਰ ਨੇ ਪੁੱਛਿਆ ਸੀ ਕਿ ਕੀ ਉਹ ਜ਼ੁਬੈਰ ਦੀ ਰਿਹਾਈ ਦਾ ਸੱਦਾ ਦਿੰਦੇ ਹਨ, ਇਸ ਦੇ ਜਵਾਬ ਵਿਚ ਦੁਜਾਰਿਕ ਨੇ ਕਿਹਾ ‘ਪੱਤਰਕਾਰ ਜੋ ਕੁਝ ਵੀ ਲਿਖਦੇ ਹਨ, ਟਵੀਟ ਕਰਦੇ ਹਨ ਜਾਂ ਕਹਿੰਦੇ ਹਨ, ਉਸ ਲਈ ਉਨ੍ਹਾਂ ਨੂੰ ਜੇਲ੍ਹ ਨਹੀਂ ਭੇਜਿਆ ਜਾਣਾ ਚਾਹੀਦਾ।’ ਇਸੇ ਦੌਰਾਨ ਕੌਮਾਂਤਰੀ ਗੈਰ-ਸਰਕਾਰੀ ਸੰਗਠਨ ‘ਕਮੇਟੀ ਟੂ ਪ੍ਰੋਟੈਕਟ ਜਰਨਲਿਸਟਸ’ (ਸੀਪੀਜੇ) ਨੇ ਵੀ ਜ਼ੁਬੈਰ ਦੀ ਗ੍ਰਿਫ਼ਤਾਰੀ ਦੀ ਨਿੰਦਾ ਕੀਤੀ ਹੈ। ਵਾਸ਼ਿੰਗਟਨ ਵਿਚ ਸੀਪੀਜੇ ਦੇ ਏਸ਼ੀਆ ਪੱਧਰ ਦੇ ਪ੍ਰੋਗਰਾਮ ਕੋਆਰਡੀਨੇਟਰ ਸਟੀਵਨ ਬਟਲਰ ਨੇ ਕਿਹਾ ਕਿ‘ਪੱਤਰਕਾਰ ਮੁਹੰਮਦ ਜ਼ੁਬੈਰ ਦੀ ਗ੍ਰਿਫ਼ਤਾਰੀ ਨਾਲ ਭਾਰਤ ਵਿਚ ਪ੍ਰੈੱਸ ਦੀ ਆਜ਼ਾਦੀ ਦਾ ਪੱਧਰ ਹੋਰ ਹੇਠਾਂ ਚਲਾ ਗਿਆ ਹੈ। ਸਰਕਾਰ ਨੇ ਫ਼ਿਰਕੂ ਮੁੱਦਿਆਂ ਨਾਲ ਜੁੜੀਆਂ ਖ਼ਬਰਾਂ ਪ੍ਰਕਾਸ਼ਿਤ ਕਰਨ ਵਾਲੇ ਪ੍ਰੈੱਸ ਦੇ ਮੈਂਬਰਾਂ ਲਈ ਇਕ ਅਸੁਰੱਖਿਅਤ ਤੇ ਦੁਸ਼ਮਣੀ ਵਾਲਾ ਮਾਹੌਲ ਬਣਾ ਦਿੱਤਾ ਹੈ।’ ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਤੁਰੰਤ ਤੇ ਬਿਨਾਂ ਕਿਸੇ ਸ਼ਰਤ ਦੇ ਜ਼ੁਬੈਰ ਨੂੰ ਰਿਹਾਅ ਕਰਨਾ ਚਾਹੀਦਾ ਹੈ ਤੇ ਉਨ੍ਹਾਂ ਨੂੰ ਬਿਨਾਂ ਕਿਸੇ ਦਖ਼ਲ ਦੇ ਆਪਣੀ ਪੱਤਰਕਾਰੀ ਕਰਨ ਦੇਣੀ ਚਾਹੀਦੀ ਹੈ। -ਪੀਟੀਆਈ

ਭਾਰਤ ਵੱਲੋਂ ਸੰਯੁਕਤ ਰਾਸ਼ਟਰ ਦੀਆਂ ਟਿੱਪਣੀਆਂ ਦੀ ਆਲੋਚਨਾ

ਨਵੀਂ ਦਿੱਲੀ: ਭਾਰਤ ਨੇ ਸਮਾਜਿਕ ਕਾਰਕੁਨ ਤੀਸਤਾ ਸੀਤਲਵਾੜ ਦੀ ਗ੍ਰਿਫ਼ਤਾਰੀ ਬਾਰੇ ਸੰਯੁਕਤ ਰਾਸ਼ਟਰ ਦੇ ਮਨੁੱਖੀ ਅਧਿਕਾਰ ਦਫ਼ਤਰ (ਓਐਚਸੀਐਚਆਰ) ਦੀਆਂ ਟਿੱਪਣੀਆਂ ਨੂੰ ‘ਪੂਰੀ ਤਰ੍ਹਾਂ ਗੈਰ-ਵਾਜਬ’ ਕਰਾਰ ਦਿੱਤਾ ਹੈ। ਟਿੱਪਣੀਆਂ ਨੂੰ ਖਾਰਜ ਕਰਦਿਆਂ ਭਾਰਤ ਨੇ ਕਿਹਾ ਕਿ ਇਹ ਦੇਸ਼ ਦੀ ਆਜ਼ਾਦ ਨਿਆਂ ਵਿਵਸਥਾ ਵਿਚ ਦਖ਼ਲ ਦੇ ਬਰਾਬਰ ਹਨ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗ਼ਚੀ ਨੇ ਆਪਣੇ ਬਿਆਨ ਵਿਚ ਕਿਹਾ ਕਿ ਭਾਰਤੀ ਅਥਾਰਿਟੀ ਨੇ ਸਥਾਪਿਤ ਨਿਆਂਇਕ ਨਿਯਮਾਂ ਤਹਿਤ ਕਾਨੂੰਨ ਦੇ ਉਲੰਘਣ ਖ਼ਿਲਾਫ਼ ਕਾਰਵਾਈ ਕੀਤੀ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਕਿਹਾ ਕਿ ਸੀਤਲਵਾੜ ਤੇ ਦੋ ਸਾਬਕਾ ਪੁਲੀਸ ਅਧਿਕਾਰੀਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ ਨੂੰ ਦਮਨ ਦੱਸਣਾ, ਗੁਮਰਾਹ ਕਰਨ ਵਾਲਾ ਹੈ ਤੇ ਸਵੀਕਾਰ ਨਹੀਂ ਕੀਤਾ ਜਾ ਸਕਦਾ। ਦੱਸਣਯੋਗ ਹੈ ਕਿ ਓਐਚਸੀਐਚਆਰ ਨੇ ਸਮਾਜਿਕ ਕਾਰਕੁਨ ਤੀਸਤਾ ਸੀਤਲਵਾੜ ਨੂੰ ਗ੍ਰਿਫ਼ਤਾਰ ਕੀਤੇ ਜਾਣ ਉਤੇ ਚਿੰਤਾ ਜ਼ਾਹਿਰ ਕਰਦਿਆਂ ਉਨ੍ਹਾਂ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ ਹੈ। ਸੰਯੁਕਤ ਰਾਸ਼ਟਰ ਦੇ ਦਫ਼ਤਰ ਨੇ ਮੰਗਲਵਾਰ ਟਵੀਟ ਕੀਤਾ ਸੀ ਕਿ ਉਹ, ‘ਤੀਸਤਾ ਸੀਤਲਵਾੜ ਤੇ ਦੋ ਸਾਬਕਾ ਪੁਲੀਸ ਅਧਿਕਾਰੀਆਂ ਦੀ ਹਿਰਾਸਤ ਤੇ ਗ੍ਰਿਫ਼ਤਾਰੀ ਬਾਰੇ ਚਿੰਤਤ ਹਨ ਤੇ ਤੁਰੰਤ ਰਿਹਾਈ ਦੀ ਮੰਗ ਕਰਦੇ ਹਨ। ਉਨ੍ਹਾਂ ਦਾ, ਉਨ੍ਹਾਂ ਦੀ ਸਰਗਰਮੀ ਤੇ 2002 ਦੇ ਗੁਜਰਾਤ ਦੰਗਿਆਂ ਦੇ ਪੀੜਤਾਂ ਪ੍ਰਤੀ ਇਕਜੁੱਟਤਾ ਜ਼ਾਹਿਰ ਕਰਨ ਲਈ ਦਮਨ ਨਹੀਂ ਕੀਤਾ ਜਾਣਾ ਚਾਹੀਦਾ।’ ਅਹਿਮਦਾਬਾਦ ਦੀ ਇਕ ਅਦਾਲਤ ਨੇ 2002 ਦੇ ਗੁਜਰਾਤ ਦੰਗਿਆਂ ਦੇ ਮਾਮਲੇ ਵਿਚ ਝੂਠੇ ਸਬੂਤਾਂ ਦੇ ਅਧਾਰ ’ਤੇ ਬੇਕਸੂਰ ਲੋਕਾਂ ਨੂੰ ਫਸਾਉਣ ਦੇ ਇਕ ਕੇਸ ’ਚ ਐਤਵਾਰ ਸਮਾਜਿਕ ਕਾਰਕੁਨ ਤੀਸਤਾ ਸੀਤਲਵਾੜ ਦੇ ਰਾਜ ਦੇ ਸਾਬਕਾ ਡੀਜੀਪੀ ਆਰ.ਬੀ. ਸ੍ਰੀਕੁਮਾਰ ਨੂੰ ਦੋ ਜੁਲਾਈ ਤੱਕ ਪੁਲੀਸ ਹਿਰਾਸਤ ਵਿਚ ਭੇਜ ਦਿੱਤਾ ਸੀ। ਇਸ ਦੇ ਨਾਲ ਹੀ ਜੇਲ੍ਹ ਵਿਚ ਬੰਦ ਸਾਬਕਾ ਆਈਪੀਐੱਸ ਅਧਿਕਾਰੀ ਸੰਜੀਵ ਭੱਟ ਨੂੰ ਵੀ ਟਰਾਂਸਫਰ ਵਾਰੰਟ ਉਤੇ ਅਹਿਮਦਾਬਾਦ ਲਿਆਉਣ ਦੀ ਤਿਆਰੀ ਕੀਤੀ ਜਾ ਰਹੀ ਹੈ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅੰਗਰੇਜ਼ ਸਰਕਾਰ ਨੂੰ ਵੰਗਾਰ

ਅੰਗਰੇਜ਼ ਸਰਕਾਰ ਨੂੰ ਵੰਗਾਰ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਦੁਆਬੇ ਤੋਂ ਮਾਲਵੇ ਤੱਕ

ਦੁਆਬੇ ਤੋਂ ਮਾਲਵੇ ਤੱਕ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਸ੍ਰੀਲੰਕਾ ਵਿਚ ਨਵ-ਬਸਤੀਵਾਦ ਅਤੇ ਭਾਰਤ

ਸ੍ਰੀਲੰਕਾ ਵਿਚ ਨਵ-ਬਸਤੀਵਾਦ ਅਤੇ ਭਾਰਤ

ਮੁੱਖ ਖ਼ਬਰਾਂ

ਰਾਸ਼ਟਰਮੰਡਲ ਖੇਡਾਂ: ਬੈਡਮਿੰਟਨ ਖਿਡਾਰੀਆਂ ਨੇ ਭਾਰਤ ਨੂੰ ਦਿਵਾਏ ਤਿੰਨ ਸੋਨ ਤਗ਼ਮੇ

ਰਾਸ਼ਟਰਮੰਡਲ ਖੇਡਾਂ: ਬੈਡਮਿੰਟਨ ਖਿਡਾਰੀਆਂ ਨੇ ਭਾਰਤ ਨੂੰ ਦਿਵਾਏ ਤਿੰਨ ਸੋਨ ਤਗ਼ਮੇ

ਖੇਡਾਂ ਦੇ ਸਮਾਪਤੀ ਸਮਾਰੋਹ ’ਚ ਸ਼ਰਤ ਕਮਲ ਤੇ ਨਿਖਤ ਜ਼ਰੀਨ ਹੋਣਗੇ ਭਾਰਤੀ ...

ਲੋਕ ਸਭਾ ਵਿੱਚ ਬਿਜਲੀ ਸੋਧ ਬਿੱਲ-2022 ਪੇਸ਼

ਲੋਕ ਸਭਾ ਵਿੱਚ ਬਿਜਲੀ ਸੋਧ ਬਿੱਲ-2022 ਪੇਸ਼

ਮੰਤਰੀ ਨੇ ਬਿੱਲ ਨੂੰ ਸਥਾਈ ਕਮੇਟੀ ਨੂੰ ਭੇਜਣ ਦੀ ਅਪੀਲ ਕੀਤੀ

ਰਾਸ਼ਟਰਮੰਡਲ ਖੇਡਾਂ: ਭਾਰਤੀ ਪੁਰਸ਼ ਹਾਕੀ ਟੀਮ ਨੂੰ ਚਾਂਦੀ ਦਾ ਤਗ਼ਮਾ

ਰਾਸ਼ਟਰਮੰਡਲ ਖੇਡਾਂ: ਭਾਰਤੀ ਪੁਰਸ਼ ਹਾਕੀ ਟੀਮ ਨੂੰ ਚਾਂਦੀ ਦਾ ਤਗ਼ਮਾ

ਫਾਈਨਲ ਵਿੱਚ ਆਸਟਰੇਲੀਆ ਨੇ 7-0 ਨਾਲ ਹਰਾਇਆ

ਭਗਵੰਤ ਮਾਨ ਵੱਲੋਂ ਬਿਜਲੀ ਸੋਧ ਬਿੱਲ-2022 ਦਾ ਸਖ਼ਤ ਵਿਰੋਧ

ਭਗਵੰਤ ਮਾਨ ਵੱਲੋਂ ਬਿਜਲੀ ਸੋਧ ਬਿੱਲ-2022 ਦਾ ਸਖ਼ਤ ਵਿਰੋਧ

ਬਿੱਲ ਸੂਬਿਆਂ ਦੇ ਅਧਿਕਾਰਾਂ ’ਤੇ ਇੱਕ ਹੋਰ ਹਮਲਾ ਕਰਾਰ

ਰਾਜਸਥਾਨ: ਖਾਟੂ ਸ਼ਿਆਮ ਮੰਦਰ ਦੇ ਬਾਹਰ ਭਗਦੜ ’ਚ ਤਿੰਨ ਔਰਤਾਂ ਦੀ ਮੌਤ, ਚਾਰ ਜ਼ਖ਼ਮੀ

ਰਾਜਸਥਾਨ: ਖਾਟੂ ਸ਼ਿਆਮ ਮੰਦਰ ਦੇ ਬਾਹਰ ਭਗਦੜ ’ਚ ਤਿੰਨ ਔਰਤਾਂ ਦੀ ਮੌਤ, ਚਾਰ ਜ਼ਖ਼ਮੀ

ਮੋਦੀ, ਰਾਹੁਲ ਤੇ ਗਹਿਲੋਤ ਨੇ ਘਟਨਾ ਉੱਤੇ ਦੁੱਖ ਜ਼ਾਹਿਰ ਕੀਤਾ

ਸ਼ਹਿਰ

View All