ਨਵੀਂ ਦਿੱਲੀ: ਕੇਂਦਰ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਕੌਮੀ ਗਰੀਨ ਟ੍ਰਿਬਿਊਨ ਨੂੰ ਕਿਸੇ ਮਾਮਲੇ ’ਤੇ ਖ਼ੁਦ ਨੋਟਿਸ ਲੈਣ ਦਾ ਅਧਿਕਾਰ ਨਹੀਂ ਹੈ। ਵਾਤਾਵਰਨ, ਜੰਗਲ ਤੇ ਜਲਵਾਯੂ ਤਬਦੀਲੀ ਬਾਰੇ ਮੰਤਰਾਲੇ ਵੱਲੋਂ ਪੇਸ਼ ਹੋਏ ਐਡੀਸ਼ਨਲ ਸੋਲੀਸਿਟਰ ਜਨਰਲ ਐਸ਼ਵਰਿਆ ਭੱਟੀ ਨੇ ਜਸਟਿਸ ਏਐੱਮ ਖਾਨਵਿਲਕਰ ਨੂੰ ਦੱਸਿਆ ਕਿ ਐਨਜੀਟੀ ਕੋਲ ਕਿਸੇ ਮਾਮਲੇ ਦਾ ਆਪ ਨੋਟਿਸ ਲੈਣ ਦੀ ਸ਼ਕਤੀ ਨਹੀਂ ਹੈ। -ਪੀਟੀਆਈ