ਧਾਰਮਿਕ ਜਾਂ ਚੈਰੀਟੇਬਲ ਟਰੱਸਟਾਂ ਦੀਆਂ ‘ਸਰਾਵਾਂ’ ਉੱਤੇ ਜੀਐੱਸਟੀ ਨਹੀਂ ਲੱਗੇਗਾ: ਵਿੱਤ ਮੰਤਰਾਲਾ

ਧਾਰਮਿਕ ਜਾਂ ਚੈਰੀਟੇਬਲ ਟਰੱਸਟਾਂ ਦੀਆਂ ‘ਸਰਾਵਾਂ’ ਉੱਤੇ ਜੀਐੱਸਟੀ ਨਹੀਂ ਲੱਗੇਗਾ: ਵਿੱਤ ਮੰਤਰਾਲਾ

ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਧਾਰਮਿਕ ਜਾਂ ਚੈਰੀਟੇਬਲ ਟਰੱਸਟਾਂ ਵੱਲੋਂ ਚਲਾਈਆਂ ਜਾਂਦੀਆਂ ‘ਸਰਾਵਾਂ’ ਜਾਂ ਜਾਇਦਾਦਾਂ ਵਿਚਲੇ ਕਮਰਿਆਂ ’ਤੇ ਵਸਤਾਂ ਤੇ ਸੇਵਾਵਾਂ ਕਰ (ਜੀਐੱਸਟੀ) ਲਾਉਣ ਬਾਰੇ ਸ਼ੰਕਿਆਂ ਨੂੰ ਦੂਰ ਕਰਦਿਆਂ ਕਿਹਾ ਕਿ ਇਨ੍ਹਾਂ ਸਰਾਵਾਂ ’ਤੇ ਅਜਿਹਾ ਕੋਈ ਟੈਕਸ ਨਹੀਂ ਲੱਗੇਗਾ। ਵਿੱਤ ਮੰਤਰਾਲੇ ਅਧੀਨ ਆਉਂਦੇ ਸਿੱਧੇ ਕਰਾਂ ਬਾਰੇ ਕੇਂਦਰੀ ਬੋਰਡ (ਸੀਬੀਆਈਸੀ) ਨੇ ਵੀਰਵਾਰ ਸ਼ਾਮ ਨੂੰ ਲੜੀਵਾਰ ਟਵੀਟ ਕਰਕੇ ਸਪਸ਼ਟੀਕਰਨ ਜਾਰੀ ਕੀਤਾ ਸੀ। ਕਾਬਿਲੇਗੌਰ ਹੈ ਕਿ ਪੰਜਾਬ ਤੋਂ ‘ਆਪ’ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਸਣੇ ਕੁਝ ਹੋਰਨਾਂ ਧਿਰਾਂ ਨੇ ਧਾਰਮਿਕ ਸਰਾਵਾਂ ’ਤੇ ਜੀਐੱਸਟੀ ਲਾਉਣ ਦੇ ਫੈਸਲੇ ਨੂੰ ਵਾਪਸ ਲੈਣ ਦੀ ਮੰਗ ਕੀਤੀ ਸੀ, ਜਿਸ ਮਗਰੋਂ ਵਿੱਤ ਮੰਤਰਾਲੇ ਨੂੰ ਉਪਰੋਕਤ ਸਪਸ਼ਟੀਕਰਨ ਦੇਣਾ ਪਿਆ ਹੈ। ਰਾਘਵ ਚੱਢਾ ਨੇ ਵੀਰਵਾਰ ਨੂੰ ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਨਾਲ ਮੁਲਾਕਾਤ ਕਰਦਿਆਂ ਉਨ੍ਹ੍ਵਾਂ ਨੂੰ ਇਕ ਪੱਤਰ ਦਿੱਤਾ ਸੀ, ਜਿਸ ਵਿੱਚ ਅੰਮ੍ਰਿਤਸਰ ਵਿੱਚ ਸ੍ਰੀ ਹਰਿਮੰਦਰ ਸਾਹਿਬ ਨੇੜਲੀਆਂ ਸਰਾਵਾਂ ’ਤੇ 12 ਫੀਸਦ ਜੀਐੱਸਟੀ ਲਾਉਣ ਦੇ ਫੈਸਲੇ ਨੂੰ ਵਾਪਸ ਲੈਣ ਦੀ ਮੰਗ ਕੀਤੀ ਗਈ ਸੀ। ਜੀਐੱਸਟੀ ਕੌਂਸਲ ਨੇ ਇਕ ਹਜ਼ਾਰ ਰੁਪਏ ਪ੍ਰਤੀ ਦਿਨ ਦੇ ਕਿਰਾਏ ਵਾਲੇ ਹੋਟਲਾਂ ਦੇ ਕਮਰਿਆਂ ’ਤੇ 12 ਫੀਸਦ ਜੀਐੱਸਟੀ ਲਾਉਣ ਦਾ ਫੈਸਲਾ ਜੂਨ ਵਿੱਚ ਕੀਤਾ ਸੀ ਤੇ ਇਹ ਤਜਵੀਜ਼ 18 ਜੁਲਾਈ ਤੋਂ ਅਮਲ ਵਿੱਚ ਆਈ ਸੀ। ਸ਼੍ਰੋਮਣੀ ਅਕਾਲੀ ਦਲ ਵੱਲੋਂ ਚਲਾਈਆਂ ਜਾਂਦੀਆਂ ਕੁਝ ‘ਸਰਾਵਾਂ’ ਨੇ ਖ਼ੁਦ ਹੀ (ਉਸੇ ਦਿਨ ਤੋਂ) 1000 ਰੁਪਏ ਪ੍ਰਤੀ ਦਿਨ ਕਿਰਾਏ ਵਾਲੇ ਕਮਰਿਆਂ ’ਤੇ ਜੀਐੱਸਟੀ ਲਾਉਣਾ ਸ਼ੁਰੂ ਕਰ ਦਿੱਤਾ ਸੀ। ਸੀਬੀਆਈਸੀ ਨੇ ਲੜੀਵਾਰ ਟਵੀਟ ਕਰਕੇ ਕਿਹਾ ਕਿ ਧਾਰਮਿਕ ਜਾਂ ਚੈਰੀਟੇਬਲ ਟਰੱਸਟ ਦੀਆਂ ਸਰਾਵਾਂ ’ਤੇ ਜੀਐੱਸਟੀ ਲਾਗੂ ਨਹੀਂ ਹੁੰਦਾ। ਟਵੀਟ ਵਿੱਚ ਕਿਹਾ ਗਿਆ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਅੰਮ੍ਰਿਤਸਰ ਵਿਚਲੀਆਂ ਤਿੰਨ ਸਰਾਵਾਂ- ਗੁਰੂ ਗੋਬਿੰਦ ਸਿੰਘ ਐੱਨਆਰਆਈ ਨਿਵਾਸ, ਬਾਬਾ ਦੀਪ ਸਿੰਘ ਨਿਵਾਸ ਤੇ ਮਾਤਾ ਭਾਗ ਕੌਰ ਨਿਵਾਸ, ਜਿਸ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚਲਾਉਂਦੀ ਹੈ, ਨੇ 18 ਜੁਲਾਈ 2022 ਤੋਂ ਜੀਐੱਸਟੀ ਦੀ ਅਦਾਇਗੀ ਸ਼ੁਰੂ ਕਰ ਦਿੱਤੀ ਸੀ। ਲਿਹਾਜ਼ਾ ਇਹ ਸਰਾਵਾਂ ਕਿਰਾਏ ’ਤੇ ਕਮਰੇ ਦੇਣ ਸਬੰਧੀ (ਜੀਐੱਸਟੀ) ਛੋਟ ਦਾ ਲਾਹਾ ਲੈ ਸਕਦੀਆਂ ਹਨ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅੰਗਰੇਜ਼ ਸਰਕਾਰ ਨੂੰ ਵੰਗਾਰ

ਅੰਗਰੇਜ਼ ਸਰਕਾਰ ਨੂੰ ਵੰਗਾਰ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਦੁਆਬੇ ਤੋਂ ਮਾਲਵੇ ਤੱਕ

ਦੁਆਬੇ ਤੋਂ ਮਾਲਵੇ ਤੱਕ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਸ੍ਰੀਲੰਕਾ ਵਿਚ ਨਵ-ਬਸਤੀਵਾਦ ਅਤੇ ਭਾਰਤ

ਸ੍ਰੀਲੰਕਾ ਵਿਚ ਨਵ-ਬਸਤੀਵਾਦ ਅਤੇ ਭਾਰਤ

ਮੁੱਖ ਖ਼ਬਰਾਂ

ਰਾਸ਼ਟਰਮੰਡਲ ਖੇਡਾਂ: ਬੈਡਮਿੰਟਨ ਖਿਡਾਰੀਆਂ ਨੇ ਭਾਰਤ ਨੂੰ ਦਿਵਾਏ ਤਿੰਨ ਸੋਨ ਤਗ਼ਮੇ

ਰਾਸ਼ਟਰਮੰਡਲ ਖੇਡਾਂ: ਬੈਡਮਿੰਟਨ ਖਿਡਾਰੀਆਂ ਨੇ ਭਾਰਤ ਨੂੰ ਦਿਵਾਏ ਤਿੰਨ ਸੋਨ ਤਗ਼ਮੇ

ਖੇਡਾਂ ਦੇ ਸਮਾਪਤੀ ਸਮਾਰੋਹ ’ਚ ਸ਼ਰਤ ਕਮਲ ਤੇ ਨਿਖਤ ਜ਼ਰੀਨ ਹੋਣਗੇ ਭਾਰਤੀ ...

ਲੋਕ ਸਭਾ ਵਿੱਚ ਬਿਜਲੀ ਸੋਧ ਬਿੱਲ-2022 ਪੇਸ਼

ਲੋਕ ਸਭਾ ਵਿੱਚ ਬਿਜਲੀ ਸੋਧ ਬਿੱਲ-2022 ਪੇਸ਼

ਮੰਤਰੀ ਨੇ ਬਿੱਲ ਨੂੰ ਸਥਾਈ ਕਮੇਟੀ ਨੂੰ ਭੇਜਣ ਦੀ ਅਪੀਲ ਕੀਤੀ

ਰਾਸ਼ਟਰਮੰਡਲ ਖੇਡਾਂ: ਭਾਰਤੀ ਪੁਰਸ਼ ਹਾਕੀ ਟੀਮ ਨੂੰ ਚਾਂਦੀ ਦਾ ਤਗ਼ਮਾ

ਰਾਸ਼ਟਰਮੰਡਲ ਖੇਡਾਂ: ਭਾਰਤੀ ਪੁਰਸ਼ ਹਾਕੀ ਟੀਮ ਨੂੰ ਚਾਂਦੀ ਦਾ ਤਗ਼ਮਾ

ਫਾਈਨਲ ਵਿੱਚ ਆਸਟਰੇਲੀਆ ਨੇ 7-0 ਨਾਲ ਹਰਾਇਆ

ਭਗਵੰਤ ਮਾਨ ਵੱਲੋਂ ਬਿਜਲੀ ਸੋਧ ਬਿੱਲ-2022 ਦਾ ਸਖ਼ਤ ਵਿਰੋਧ

ਭਗਵੰਤ ਮਾਨ ਵੱਲੋਂ ਬਿਜਲੀ ਸੋਧ ਬਿੱਲ-2022 ਦਾ ਸਖ਼ਤ ਵਿਰੋਧ

ਬਿੱਲ ਸੂਬਿਆਂ ਦੇ ਅਧਿਕਾਰਾਂ ’ਤੇ ਇੱਕ ਹੋਰ ਹਮਲਾ ਕਰਾਰ

ਰਾਜਸਥਾਨ: ਖਾਟੂ ਸ਼ਿਆਮ ਮੰਦਰ ਦੇ ਬਾਹਰ ਭਗਦੜ ’ਚ ਤਿੰਨ ਔਰਤਾਂ ਦੀ ਮੌਤ, ਚਾਰ ਜ਼ਖ਼ਮੀ

ਰਾਜਸਥਾਨ: ਖਾਟੂ ਸ਼ਿਆਮ ਮੰਦਰ ਦੇ ਬਾਹਰ ਭਗਦੜ ’ਚ ਤਿੰਨ ਔਰਤਾਂ ਦੀ ਮੌਤ, ਚਾਰ ਜ਼ਖ਼ਮੀ

ਮੋਦੀ, ਰਾਹੁਲ ਤੇ ਗਹਿਲੋਤ ਨੇ ਘਟਨਾ ਉੱਤੇ ਦੁੱਖ ਜ਼ਾਹਿਰ ਕੀਤਾ

ਸ਼ਹਿਰ

View All