ਅਗਨੀਪਥ ਯੋਜਨਾ ਖ਼ਿਲਾਫ਼ ਕਾਂਗਰਸ ਵੱਲੋਂ ‘ਸੱਤਿਆਗ੍ਰਹਿ’ ਸੋਮਵਾਰ ਨੂੰ

ਅਗਨੀਪਥ ਯੋਜਨਾ ਖ਼ਿਲਾਫ਼ ਕਾਂਗਰਸ ਵੱਲੋਂ ‘ਸੱਤਿਆਗ੍ਰਹਿ’ ਸੋਮਵਾਰ ਨੂੰ

ਨਵੀਂ ਦਿੱਲੀ, 26 ਜੂਨ

ਕੇਂਦਰ ਸਰਕਾਰ ਵੱਲੋਂ ਫੌਜ ਵਿੱਚ ਭਰਤੀ ਸਬੰਧੀ ਲਿਆਂਦੀ ਗਈ ਅਗਨੀਪਥ ਯੋਜਨਾ ਖ਼ਿਲਾਫ਼ ਕਾਂਗਰਸ ਵੱਲੋਂ ਸੋਮਵਾਰ ਨੂੰ ਦੇਸ਼ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿੱਚ ‘ਸੱਤਿਆਗ੍ਰਹਿ’ ਕੀਤਾ ਜਾਵੇਗਾ ਅਤੇ ਇਸ ਯੋਜਨਾ ਨੂੰ ਵਾਪਸ ਲੈਣ ਦੀ ਮੰਗ ਕੀਤੀ ਜਾਵੇਗੀ। ਕਾਂਗਰਸ ਦੇ 24 ਆਗੂਆਂ ਤੇ ਬੁਲਾਰਿਆਂ ਨੇ ਅੱਜ ਵੱਖ ਵੱਖ ਥਾਈਂ ਪ੍ਰੈੱਸ ਕਾਨਫਰੰਸਾਂ ਕੀਤੀਆਂ ਜਿਸ ਦਾ ਨਾਂ ‘ਅਗਨੀਪਥ ਕੀ ਬਾਤ: ਯੁਵਾਓਂ ਸੇ ਵਿਸ਼ਵਾਸਘਾਤ’ ਰੱਖਿਆ ਗਿਆ। ਪਾਰਟੀ ਆਗੂਆਂ ਨੇ ਇਸ ਯੋਜਨਾ ਤਹਿਤ ਕੀਤੀਆਂ ਜਾਣ ਵਾਲੀਆਂ ਥੋੜੇ ਸਮੇਂ ਵਾਲੀਆਂ ਨਿਯੁਕਤੀਆਂ ਦੀ ਆਲੋਚਨਾ ਕਰਦਿਆਂ ਇਸ ਯੋਜਨਾ ਨੂੰ ਦੇਸ਼ ਵਿਰੋਧੀ ਦੱਸਿਆ। ਕਾਂਗਰਸੀ ਆਗੂ ਪਵਨ ਖਹਿਰਾ ਨੇ ਕਿਹਾ ਕਿ ਇਸ ਯੋਜਨਾ ਦੇ ਵਿਰੋਧ ਵਿੱਚ ਸੋਮਵਾਰ ਨੂੰ ਦੇਸ਼ ਭਰ ਵਿੱਚ ਸਵੇਰੇ 10 ਵਜੇ ਤੋਂ ਦੁਪਹਿਰ ਇਕ ਵਜੇ ਤਕ ਸ਼ਾਂਤਮਈ ਸੱਤਿਆਗ੍ਰਹਿ ਕੀਤਾ ਜਾਵੇਗਾ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਖੇਤੀਬਾੜੀ ਬਾਰੇ ਕੇਂਦਰ ਸਰਕਾਰ ਦੀ ਪਹੁੰਚ

ਖੇਤੀਬਾੜੀ ਬਾਰੇ ਕੇਂਦਰ ਸਰਕਾਰ ਦੀ ਪਹੁੰਚ

ਅੰਗਰੇਜ਼ ਸਰਕਾਰ ਨੂੰ ਵੰਗਾਰ

ਅੰਗਰੇਜ਼ ਸਰਕਾਰ ਨੂੰ ਵੰਗਾਰ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਦੁਆਬੇ ਤੋਂ ਮਾਲਵੇ ਤੱਕ

ਦੁਆਬੇ ਤੋਂ ਮਾਲਵੇ ਤੱਕ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਸ਼ਹਿਰ

View All