ਪਣਜੀ, 30 ਅਗਸਤ
ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਭਾਜਪਾ ਆਗੂ ਸੋਨਾਲੀ ਫੋਗਾਟ ਦੇ ਕਥਿਤ ਕਤਲ ਦੀ ਜਾਂਚ ਨਾਲ ਸਬੰਧਤ ‘ਗੁਪਤ ਰਿਪੋਰਟ’ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਪੁਲੀਸ ਡਾਇਰੈਕਟਰ ਜਨਰਲ ਨੂੰ ਸੌਂਪ ਦਿੱਤੀ ਹੈ। ਉਨ੍ਹਾਂ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਗੋਆ ਪੁਲੀਸ ਦੀ ਟੀਮ ਅੱਜ ਜਾਂਚ ਅਧੀਨ ਕੁਝ ਲੋਕਾਂ ਦੇ ਬਿਆਨ ਦਰਜ ਕਰਨ ਲਈ ਹਰਿਆਣਾ ਲਈ ਰਵਾਨਾ ਹੋਵੇਗੀ।