‘ਜਦੋਂ ਵੱਡਾ ਦਰੱਖਤ ਡਿੱਗਦਾ ਹੈ ਤਾਂ ਧਰਤੀ ਹਿੱਲਦੀ ਹੈ’: ਟਵੀਟ ਕਾਰਨ ਵਿਵਾਦਾਂ ਵਿੱਚ ਘਿਰੇ ਅਧੀਰ ਰੰਜਨ

‘ਜਦੋਂ ਵੱਡਾ ਦਰੱਖਤ ਡਿੱਗਦਾ ਹੈ ਤਾਂ ਧਰਤੀ ਹਿੱਲਦੀ ਹੈ’: ਟਵੀਟ ਕਾਰਨ ਵਿਵਾਦਾਂ ਵਿੱਚ ਘਿਰੇ ਅਧੀਰ ਰੰਜਨ

ਨਵੀਂ ਦਿੱਲੀ, 21 ਮਈ

ਲੋਕ ਸਭਾ ਵਿਚ ਕਾਂਗਰਸ ਦੇ ਨੇਤਾ ਅਧੀਰ ਰੰਜਨ ਚੌਧਰੀ ਅੱਜ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ ਉਨ੍ਹਾਂ ਦੀ ਬਰਸੀ 'ਤੇ ਸ਼ਰਧਾਂਜਲੀ ਦੇਣ ਵਾਲੇ ਇਕ ਕਥਿਤ ਟਵੀਟ ਨੂੰ ਲੈ ਕੇ ਵਿਵਾਦਾਂ ਵਿਚ ਘਿਰ ਗਏ, ਜਿਸ ਵਿਚ 1984 ਦੇ ਸਿੱਖ ਵਿਰੋਧੀਆਂ ਦੰਗਿਆਂ ਨਾਲ ਜੁੜੀ ਇਕ ਲਾਈਨ ਦਾ ਹਵਾਲਾ ਦਿੱਤਾ ਗਿਆ ਸੀ। ਬਾਅਦ ਵਿਚ ਚੌਧਰੀ ਨੇ ਕਿਹਾ ਕਿ ਉਨ੍ਹਾਂ ਦਾ ਟਵੀਟ ਨਾਲ ਕੋਈ ਲੈਣਾ-ਦੇਣਾ ਨਹੀਂ ਅਤੇ ਇਹ ਉਨ੍ਹਾਂ ਲੋਕਾਂ ਦਾ ਪ੍ਰਚਾਰ ਹੈ, ਜੋ ਉਨ੍ਹਾਂ ਪ੍ਰਤੀ ਦੁਸ਼ਮਣੀ ਦੀ ਭਾਵਨਾ ਰੱਖਦੇ ਹਨ। ਇਹ ਟਵੀਟ ਹੁਣ ਚੌਧਰੀ ਦੀ ਟਾਈਮਲਾਈਨ 'ਤੇ ਉਪਲਬਧ ਨਹੀਂ ਹੈ, ਹਾਲਾਂਕਿ ਕਈ ਯੂਜਰਜ਼ ਦਾਅਵਾ ਕਰਦੇ ਹਨ ਕਿ ਉਨ੍ਹਾਂ ਨੇ ਵਿਵਾਦਿਤ ਟਵੀਟ ਨੂੰ ਮਿਟਾ ਦਿੱਤਾ ਹੈ। ਰਾਜੀਵ ਗਾਂਧੀ ਨੂੰ ਸ਼ਰਧਾਂਜਲੀ ਦਿੰਦੇ ਹੋਏ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਸ਼ੇਅਰ ਕੀਤੇ ਜਾ ਰਹੇ ਚੌਧਰੀ ਦੇ ਨਾਂ 'ਤੇ ਕੀਤੇ ਗਏ ਟਵੀਟ ਦਾ ਸਕਰੀਨਸ਼ਾਟ ਸਾਂਝਾ ਕੀਤਾ ਜਾ ਰਿਹਾ ਹੈ, ਜਿਸ ਵਿਚ ਲਿਖਿਆ ਹੈ, ‘ਜਦੋਂ ਕੋਈ ਵੱਡਾ ਦਰੱਖਤ ਡਿੱਗਦਾ ਹੈ, ਤਾਂ ਧਰਤੀ ਹਿੱਲ ਜਾਂਦੀ ਹੈ।’ ਇਸ ਬਿਆਨ ਨੂੰ ਸਿੱਖ ਵਿਰੋਧੀ ਦੰਗਿਆਂ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ ਅਤੇ ਕਈ ਵਾਰ ਵਿਰੋਧੀ ਪਾਰਟੀਆਂ ਇਸ ਰਾਹੀਂ ਕਾਂਗਰਸ ਨੂੰ ਨਿਸ਼ਾਨਾ ਬਣਾਉਂਦੀਆਂ ਹਨ। ਵਰਨਣਯੋਗ ਹੈ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਬਾਅਦ ਸਿੱਖ ਵਿਰੋਧੀ ਦੰਗਿਆਂ ਵਿੱਚ ਬਾਰੇ ਮਰਹੂਮ ਰਾਜੀਵ ਗਾਂਧੀ ਨੇ ਇਹ ਟਿੱਪਣੀ ਕੀਤੀ ਸੀ। ਵਿਵਾਦ ਛਿੜਨ ਤੋਂ ਬਾਅਦ ਚੌਧਰੀ ਨੇ ਸਪੱਸ਼ਟ ਕੀਤਾ, ‘ਮੇਰੇ ਟਵਿੱਟਰ ਅਕਾਊਂਟ 'ਤੇ ਮੇਰੇ ਨਾਂ 'ਤੇ ਕੀਤੇ ਗਏ ਟਵੀਟ ਦਾ ਮੇਰੇ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਇਹ ਪ੍ਰਚਾਰ ਉਨ੍ਹਾਂ ਤਾਕਤਾਂ ਵੱਲੋਂ ਫੈਲਾਇਆ ਗਿਆ ਹੈ, ਜਿਨ੍ਹਾਂ 'ਚ ਮੇਰੇ ਪ੍ਰਤੀ ਦੁਸ਼ਮਣੀ ਦੀ ਭਾਵਨਾ ਹੈ।’ ਗਾਂਧੀ ਪਰਿਵਾਰ 'ਤੇ ਨਿਸ਼ਾਨਾ ਸਾਧਦੇ ਹੋਏ ਭਾਜਪਾ ਨੇਤਾ ਅਮਿਤ ਮਾਲਵੀਆ ਨੇ ਟਵੀਟ ਕੀਤਾ,‘ਅਧੀਰ ਰੰਜਨ ਨੇ ਸੱਚ ਬੋਲਣ ਦਾ ਫੈਸਲਾ ਕੀਤਾ ਹੈ।’ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਕਾਂਗਰਸ ਅਤੇ ਚੌਧਰੀ 'ਤੇ ਵਿਅੰਗ ਕਰਦਿਆਂ ਕਿਹਾ, ‘ਕਾਂਗਰਸ ਨੂੰ ਆਪਣੇ ਆਪ ਨੂੰ ਹੇਠਾਂ ਲਿਆਉਣ ਲਈ ਕਿਸੇ ਹੋਰ ਦੀ ਲੋੜ ਨਹੀਂ ਹੈ, ਉਹ ਖੁਦ ਹੀ ਸੈਲਫ ਗੋਲ ਕਰ ਲੈਂਦੀ ਹੈ।’

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਬਿਜਲੀ ਸੋਧ ਬਿਲ ਰਾਹੀਂ ਕੇਂਦਰੀਕਰਨ ਤੇ ਨਿੱਜੀਕਰਨ

ਬਿਜਲੀ ਸੋਧ ਬਿਲ ਰਾਹੀਂ ਕੇਂਦਰੀਕਰਨ ਤੇ ਨਿੱਜੀਕਰਨ

ਆਜ਼ਾਦੀ, ਪ੍ਰਾਪਤੀਆਂ ਅਤੇ ਲੋਕ ਸੰਘਰਸ਼

ਆਜ਼ਾਦੀ, ਪ੍ਰਾਪਤੀਆਂ ਅਤੇ ਲੋਕ ਸੰਘਰਸ਼

ਸਾਂਝ ਤੇ ਅਮਨ ਦੀ ਲੋਅ

ਸਾਂਝ ਤੇ ਅਮਨ ਦੀ ਲੋਅ

ਮੁਫ਼ਤ ਰਿਆਇਤਾਂ ਦੀ ਬਹਿਸ ਦਾ ਪ੍ਰਸੰਗ

ਮੁਫ਼ਤ ਰਿਆਇਤਾਂ ਦੀ ਬਹਿਸ ਦਾ ਪ੍ਰਸੰਗ

ਆਜ਼ਾਦੀ ਦੇ ਸਫ਼ਰ ਦੇ 75 ਵਰ੍ਹੇ

ਆਜ਼ਾਦੀ ਦੇ ਸਫ਼ਰ ਦੇ 75 ਵਰ੍ਹੇ

ਸ਼ਹਿਰ

View All