ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 18 ਜਨਵਰੀ
ਖੇਤੀ ਕਾਨੂੰਨਾਂ ਖਿਲਾਫ਼ ਦਿੱਲੀ ਦੀਆਂ ਸਰਹੱਦਾਂ ’ਤੇ ਲਾਏ ਮੋਰਚਿਆਂ ’ਚ ਅੰਦੋਲਨ ਦੇ 53ਵੇਂ ਦਿਨ ਮਹਿਲਾ ਕਿਸਾਨ ਦਿਵਸ ਮਨਾਇਆ ਗਿਆ। ਮੰਚ ਸੰਚਾਲਨ ਤੋਂ ਲੈ ਕੇ ਹੋਰ ਪ੍ਰਬੰਧਾਂ ਦੀ ਜ਼ਿੰਮੇਵਾਰੀ ਮਹਿਲਾਵਾਂ ਨੇ ਹੀ ਸਾਂਭੀ।

ਧਰਨੇ ਵਿੱਚ ਯੂਨੀਵਰਸਿਟੀ ਤੇ ਕਾਲਜ ਵਿਦਿਆਰਥਣਾਂ ਤੋਂ ਲੈ ਕੇ ਆਮ ਗ੍ਰਹਿਣੀਆਂ ਵੀ ਸ਼ਾਮਲ ਹੋਈਆਂ। ਮੋਰਚਿਆਂ ’ਤੇ ਜਾਰੀ ਲੜੀਵਾਰ ਭੁੱਖ ਹੜਤਾਲ ਵਿੱਚ ਵੀ ਮਹਿਲਾਵਾਂ ਦੇ ਜਥੇ ਹੀ ਬੈਠੇ।

ਪ੍ਰੋ ਨਵਸ਼ਰਨ ਕੌਰ ਸਿੰਘੂ ਬਾਰਡਰ ’ਤੇ ਕਿਸਾਨ ਬੀਬੀਆਂ ਦੇ ਇਕੱਠ ਨੂੰ ਸੰਬੋਧਨ ਕਰਦੇ ਹੋਏ।
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ
ਜ਼ਰੂਰ ਪੜ੍ਹੋ