ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਆਮ ਆਦਮੀ ਪਾਰਟੀ ਦੇ ਸਾਬਕਾ ਆਗੂ ਕੁਮਾਰ ਵਿਸ਼ਵਾਸ ਨੂੰ ‘ਵਾਈ’ ਸ਼੍ਰੇਣੀ ਦੀ ਸਕਿਉਰਿਟੀ ਦੇਣ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਖੁਫ਼ੀਆ ਏਜੰਸੀਆਂ ਦੀਆਂ ਰਿਪੋਰਟਾਂ ਤੋਂ ਬਾਅਦ ਲਿਆ ਗਿਆ ਹੈ। ਖੁਫ਼ੀਆ ਏਜੰਸੀਆਂ ਅਨੁਸਾਰ ਕੁਮਾਰ ਵਿਸ਼ਵਾਸ ਵੱਲੋਂ ਆਪ ਆਗੂ ਅਰਵਿੰਦ ਕੇਜਰੀਵਾਲ ਵਿਰੁੱਧ ਲਾਏ ਦੋਸ਼ਾਂ ਤੋਂ ਬਾਅਦ ਉਸ ਦੀ ਜਾਨ ਨੂੰ ਖਤਰਾ ਹੈ। ਕੁਮਾਰ ਵਿਸ਼ਵਾਸ ਦੀ ਸੁਰੱਖਿਆ ਵਿੱਚ ਹਰ ਸਮੇਂ ਸੀਆਰਪੀਐੱਫ ਦੇ ਚਾਰ ਜਵਾਨ ਤਾਇਨਾਤ ਰਹਿਣਗੇ। -ਪੀਟੀਆਈ