ਨਵੀਂ ਦਿੱਲੀ, 19 ਮਈ
ਭਾਰਤੀ ਮੌਸਮ ਵਿਭਾਗ ਨੇ ਬੁੱਧਵਾਰ ਨੂੰ ਦਿੱਲੀ ਲਈ ‘ਪੀਲੀ ਚਿਤਾਵਨੀ’ ਜਾਰੀ ਕੀਤੀ ਹੈ, ਜਿਸ ਵਿੱਚ ਰਾਜਧਾਨੀ ’ਚ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਅਤੇ 60 ਕਿਲੋਮੀਟਰ ਪ੍ਰਤੀ ਘੰਟਾ ਰਫ਼ਤਾਰ ਨਾਲ ਧੂੜ ਭਰੀਆਂ ਹਵਾਵਾਂ ਚੱਲਣ ਦੀ ਪੇਸ਼ਨੀਗੋਈ ਕੀਤੀ ਗਈ ਹੈ। ਜਾਰੀ ਐਡਵਾਈਜ਼ਰੀ ਮੁਤਾਬਕ ਨੀਵੇਂ ਇਲਾਕਿਆਂ ’ਚ ਪਾਣੀ ਭਰਨ ਅਤੇ ਛੋਟੇ ਰੁੱਖ ਉਖੜਨ ਕਾਰਨ ਆਵਾਜਾਈ ’ਚ ਵਿਘਨ ਪੈਣ ਦੀ ਸੰਭਾਵਨਾ ਪ੍ਰਗਟਾਈ ਗਈ ਹੈ। ਮੌਸਮ ਵਿਭਾਗ ਨੇ ਕਿਹਾ ਕਿ ਚੱਕਰਵਾਤੀ ਤੂਫ਼ਾਨ ਅਤੇ ਪੱਛਮੀ ਗੜਬੜੀ ਦੇ ਮੇਲ ਕਾਰਨ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਹ ਵੀ ਕਿਹਾ ਗਿਆ ਕਿ ਵੀਰਵਾਰ ਨੂੰ ਮੀਂਹ ਵਾਲੀ ਸਥਿਤੀ ਠੀਕ ਹੋਣ ਦੀ ਸੰਭਾਵਨਾ ਹੈ। -ਏਜੰਸੀ