ਲਖਨਊ, 5 ਸਤੰਬਰ
ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਦੇ ਹਜ਼ਰਤਗੰਜ ਇਲਾਕੇ ’ਚ ਅੱਜ ਇੱਕ ਚਾਰ ਮੰਜ਼ਿਲਾ ਹੋਟਲ ਨੂੰ ਅੱਗ ਲੱਗਣ ਕਾਰਨ ਦੋ ਮਹਿਲਾਵਾਂ ਸਮੇਤ ਚਾਰ ਜਣਿਆਂ ਦੀ ਮੌਤ ਹੋ ਗਈ ਜਦਕਿ 10 ਜਣੇ ਜ਼ਖ਼ਮੀ ਹੋ ਗਏ। ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਘਟਨਾ ਦੀ ਜਾਂਚ ਦੇ ਹੁਕਮ ਦਿੱਤੇ ਹਨ। ਪੁਲੀਸ ਨੇ ਦੱਸਿਆ ਕਿ ਅੱਗ ਲੱਗਣ ਦੀ ਇਹ ਘਟਨਾ ਮਦਨ ਮੋਹਨ ਮਾਲਵੀਆ ਮਾਰਗ ’ਤੇ ਸਥਿਤ ਲੇਵਾਨਾ ਸੂਟ ਹੋਟਲ ’ਚ ਵਾਪਰੀ। ਅਧਿਕਾਰੀਆਂ ਨੇ ਦੱਸਿਆ ਕਿ ਬਚਾਅ ਟੀਮ ਨੇ ਕਈ ਘੰਟੇ ਤੱਕ ਹੋਟਲ ਅੰਦਰ ਜਾਂਚ-ਪੜਤਾਲ ਵੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਸ਼ੁਰੂਆਤ ’ਚ 10 ਜਣਿਆਂ ਨੂੰ ਸ਼ਿਆਮਾ ਪ੍ਰਸਾਦ ਮੁਖਰਜੀ ਸਿਵਲ ਹਸਪਤਾਲ ਲਿਆਂਦਾ ਗਿਆ ਸੀ ਜਿਨ੍ਹਾਂ ’ਚੋਂ ਦੋ ਜਣਿਆਂ ਦੀ ਮੌਤ ਹੋ ਗਈ ਤੇ ਸੱਤ ਜਣਿਆਂ ਦਾ ਇਲਾਜ ਚੱਲ ਰਿਹਾ ਹੈ। ਇੱਕ ਵਿਅਕਤੀ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। -ਪੀਟੀਆਈ