ਸ੍ਰੀਨਗਰ, 5 ਅਕਤੂਬਰ
ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਵਿੱਚ ਅੱਜ ਸੁਰੱਖਿਆ ਬਲਾਂ ਅਤੇ ਦਹਿਸ਼ਤਗਰਦਾਂ ਵਿਚਾਲੇ ਹੋਏ ਦੋ ਮੁਕਾਬਲਿਆਂ ਦੌਰਾਨ ਚਾਰ ਦਹਿਸ਼ਤਗਰਦ ਮਾਰੇ ਗਏ। ਪੁਲੀਸ ਨੇ ਦੱਸਿਆ ਕਿ ਜੈਸ਼-ਏ-ਮੁਹੰਮਦ ਦੇ ਤਿੰਨ ਅਤਿਵਾਦੀ ਸ਼ੋਪੀਆਂ ਦੇ ਦਰਾਚ ਇਲਾਕੇ ‘ਚ ਮਾਰੇ ਗਏ, ਜਦਕਿ ਦੱਖਣੀ ਕਸ਼ਮੀਰ ਜ਼ਿਲ੍ਹੇ ਦੇ ਮੂਲੁ ਇਲਾਕੇ ‘ਚ ਲਸ਼ਕਰ-ਏ-ਤੋਇਬਾ ਦਾ ਅਤਿਵਾਦੀ ਮਾਰਿਆ ਗਿਆ।