ਨਵੀਂ ਦਿੱਲੀ, 9 ਮਈ
ਭਾਰਤ ਵਿਚ ਇਕ ਦਿਨ ਵਿਚ ਕਰੋਨਾ ਦੇ 403738 ਨਵੇਂ ਕੇਸ ਆਉਣ ਬਾਅਦ ਦੇਸ਼ ਵਿਚ ਹੁਣ ਤੱਕ ਕੋਵਿਡ-19 ਲੋਕਾਂ ਦੀ ਕੁਲ ਸੰਖਿਆ 22296414 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਦੇ ਐਤਵਾਰ ਸਵੇਰੇ ਅੱਠ ਵਜੇ ਦੇ ਤਾਜ਼ਾ ਅੰਕੜਿਆਂ ਦੇ ਅਨੁਸਾਰ ਦੇਸ਼ ਵਿੱਚ 4092 ਹੋਰ ਮਰੀਜ਼ਾਂ ਦੀ ਮੌਤ ਤੋਂ ਬਾਅਦ ਮਰਨ ਵਾਲਿਆਂ ਦੀ ਕੁੱਲ ਗਿਣਤੀ 2,42,362 ਹੋ ਗਈ। ਬੀਤੇ ਚੌਵੀ ਘੰਟਿਆਂ ਦੌਰਾਨ ਕਰੋਨਾ ਕਾਰਨ ਪੰਜਾਬ ਵਿੱਚ 171 ਲੋਕਾਂ ਦੀ ਮੌਤ ਹੋ ਗਈ ਤੇ ਹੁਣ ਤੱਕ ਕਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ 10315 ਹੋ ਗਈ।