ਕੋਲਕਾਤਾ, 10 ਮਈ
ਪੱਛਮੀ ਬੰਗਾਲ ਵਿਚ ਮਮਤਾ ਬੈਨਰਜੀ ਦੀ ਨਵੀਂ ਸਰਕਾਰ ਦੇ ਮੰਤਰੀ ਮੰਡਲ ਵਿਚ 43 ਵਿਧਾਇਕਾਂ ਨੂੰ ਅੱਜ ਰਾਜ ਭਵਨ ਵਿਚ ਮੰਤਰੀ ਦੇ ਅਹੁਦੇ ਦੀ ਸਹੁੰ ਚੁਕਾਈ ਗਈ। ਕੋਵਿਡ-19 ਮਹਾਮਾਰੀ ਦੌਰਾਨ ਰਾਜਪਾਲ ਜਗਦੀਪ ਧਨਖੜ ਨੇ ਸਾਦੇ ਸਮਾਗਮ ਵਿਚ ਮੰਤਰੀਆਂ ਨੂੰ ਅਹੁਦੇ ਤੇ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਈ। ਤ੍ਰਿਣਮੂਲ ਕਾਂਗਰਸ ਦੇ ਅਮਿਤ ਮਿਤਰਾ, ਬੀ ਬਾਸੂ ਤੇ ਰਤਿਨ ਘੋਸ਼ ਨੂੰ ਡਿਜੀਟਲ ਵਿਧੀ ਰਾਹੀਂ ਸਹੁੰ ਚੁਕਾਈ ਗਈ। ਮਿਤਰਾ ਦੀ ਸਿਹਤ ਠੀਕ ਨਹੀਂ ਹੈ ਤੇ ਬਾਸੂ ਤੇ ਘੋਸ਼ ਕਰੋਨਾ ਤੋਂ ਉਭਰ ਰਹੇ ਹਨ। ਇਹ ਵੀ ਜਾਣਕਾਰੀ ਮਿਲੀ ਹੈ ਕਿ ਮੁੱਖ ਮੰਤਰੀ ਮਮਤਾ ਬੈਨਰਜੀ ਅੱਜ ਮੰਤਰੀਆਂ ਨੂੰ ਵਿਭਾਗਾਂ ਦੀ ਵੰਡ ਕਰ ਸਕਦੇ ਹਨ। -ਪੀਟੀਆਈ