ਨਵੀਂ ਦਿੱਲੀ, 30 ਜੂਨ
ਇਕ ਦਿਨ ਵਿਚ ਭਾਰਤ ਵਿਚ ਕੋਵਿਡ-19 ਦੇ 45,951 ਨਵੇਂ ਕੇਸ ਸਾਹਮਣੇ ਆਉਣ ਨਾਲ ਕਰੋਨਾ ਪੀੜਤਾਂ ਦੀ ਗਿਣਤੀ 3,03,62,848 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਬੁੱਧਵਾਰ ਨੂੰ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਬੀਤੇ ਚੌਵੀ ਘੰਟਿਆਂ ਦੌਰਾਨ 817 ਹੋਰ ਲੋਕਾਂ ਦੇ ਮਾਰੇ ਜਾਣ ਨਾਲ ਮਰਨ ਵਾਲਿਆਂ ਦੀ ਗਿਣਤੀ ਵਧ ਕੇ 3,98,454 ਹੋ ਗਈ ਹੈ। ਇਕ ਦਿਨ ਵਿਚ ਕਰੋਨਾ ਕਾਰਨ ਆਪਣੀ ਜਾਨ ਗੁਆਉਣ ਵਾਲੇ ਲੋਕਾਂ ਦੀ ਇਹ ਗਿਣਤੀ 81 ਦਿਨਾਂ ਵਿਚ ਸਭ ਤੋਂ ਘੱਟ ਹੈ। ਕਰੋਨਾ ਕਾਰਨ ਹੁਣ ਤੱਕ ਪੰਜਾਬ ’ਚ 16033 ਮੌਤਾਂ ਹੋ ਚੁੱਕੀਆਂ ਹਨ।