ਨਵੀਂ ਦਿੱਲੀ, 30 ਅਕਤੂਬਰ
ਭਾਰਤ ਵਿਚ ਕੋਵਿਡ -19 ਦੇ ਬੀਤੇ ਚੌਵੀ ਘੰਟਿਆਂ ਦੌਰਾਨ 48,648 ਨਵੇਂ ਕੇਸ ਸਾਹਮਣੇ ਆਉਣ ਤੋਂ ਬਾਅਦ ਸ਼ੁੱਕਰਵਾਰ ਨੂੰ ਦੇਸ਼ ਵਿਚ ਕਰੋਨਾ ਪੀੜਤਾਂ ਦੀ ਗਿਣਤੀ 80,88,851 ਹੋ ਗਈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਸਵੇਰੇ 8 ਵਜੇ ਜਾਰੀ ਕੀਤੇ ਗਏ ਤਾਜ਼ਾ ਅੰਕੜਿਆਂ ਅਨੁਸਾਰ ਵਾਇਰਸ ਕਾਰਨ 563 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ 1,21,090 ਹੋ ਗਈ ਹੈ।