ਸ੍ਰੀਨਗਰ: ਜੰਮੂ ਤੇ ਕਸ਼ਮੀਰ ਦੇ ਕ੍ਰਮਵਾਰ ਇਕ-ਇਕ ਜ਼ਿਲ੍ਹੇ ਊਧਮਪੁਰ ਤੇ ਗੰਦਰਬਲ ਵਿੱਚ ਤਜਰਬਾ ਆਧਾਰ ’ਤੇ ਹਾਈ ਸਪੀਡ ਮੋਬਾਈਲ ਇੰਟਰਨੈੱਟ ਸੇਵਾਵਾਂ ਅੱਜ ਤੋਂ ਬਹਾਲ ਕਰ ਦਿੱਤੀਆਂ ਗਈਆਂ ਹਨ। ਜੰਮੂ ਤੇ ਕਸ਼ਮੀਰ ਵਿੱਚ 4ਜੀ ਇੰਟਰਨੈੱਟ ਸੇਵਾਵਾਂ ਪਿਛਲੇ ਇਕ ਸਾਲ ਤੋਂ ਬੰਦ ਸਨ। ਚੇਤੇ ਰਹੇ ਕਿ ਕੇਂਦਰ ਸਰਕਾਰ ਨੇ ਪਿਛਲੇ ਦਿਨੀਂ ਸੁਪਰੀਮ ਕੋਰਟ ਨੂੰ ਦੱਸਿਆ ਸੀ ਕਿ ਇਕ ਵਿਸ਼ੇਸ਼ ਕਮੇਟੀ ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਦੋ ਜ਼ਿਲ੍ਹਿਆਂ ਵਿੱਚ ਤਜਰਬਾ ਆਧਾਰ ’ਤੇ 4ਜੀ ਸੇਵਾਵਾਂ ਸ਼ੁਰੂ ਕਰਨ ’ਤੇ ਸੰਜੀਦਗੀ ਨਾਲ ਵਿਚਾਰ ਕਰ ਰਹੀ ਹੈ। ਸਰਕਾਰੀ ਹੁਕਮਾਂ ਮੁਤਾਬਕ ਉਪਰੋਕਤ ਜ਼ਿਲ੍ਹਿਆਂ ’ਚ ਇੰਟਰਨੈੱਟ ਸੇਵਾਵਾਂ ਫੌਰੀ ਬਹਾਲ ਹੋ ਗਈਆਂ ਹਨ। -ਪੀਟੀਆਈ