ਟੋਏ ’ਚ ਗੱਡੀ ਡਿੱਗਣ ਕਾਰਨ 5 ਕਾਂਵੜੀਆਂ ਦੀ ਮੌਤ
ਉਨ੍ਹਾਂ ਕਿਹਾ, "ਜ਼ਾਹਿਰ ਤੌਰ ’ਤੇ ਮੀਂਹ ਦੇ ਬਾਵਜੂਦ ਗੱਡੀ ਤੇਜ਼ ਰਫ਼ਤਾਰ ਨਾਲ ਚੱਲ ਰਹੀ ਸੀ ਅਤੇ ਡਰਾਈਵਰ ਨੇ ਸੰਤੁਲਨ ਗੁਆ ਦਿੱਤਾ। ਸਥਾਨਕ ਲੋਕਾਂ ਦੀ ਮਦਦ ਨਾਲ ਪੁਲੀਸ ਕਰਮਚਾਰੀਆਂ ਨੇ ਗੱਡੀ ਅਤੇ ਉਸ ਵਿੱਚ ਸਵਾਰ ਲੋਕਾਂ ਨੂੰ ਬਾਹਰ ਕੱਢਿਆ। ਡਰਾਈਵਰ ਸਮੇਤ ਸਾਰੇ ਪੰਜ ਸਵਾਰਾਂ ਨੂੰ ਨੇੜਲੇ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।"
ਉਨ੍ਹਾਂ ਦੱਸਿਆ ਕਿ ਮ੍ਰਿਤਕ ਸਾਰੇ ਸਥਾਨਕ ਵਸਨੀਕ ਸਨ ਅਤੇ ਗੁਆਂਢੀ ਬਾਂਕਾ ਜ਼ਿਲ੍ਹੇ ਵਿੱਚ ਇੱਕ ਧਾਰਮਿਕ ਅਸਥਾਨ ’ਤੇ ਜਾ ਰਹੇ ਸਨ। ਕੁਮਾਰ ਨੇ ਉਨ੍ਹਾਂ ਖ਼ਬਰਾਂ ਦਾ ਖੰਡਨ ਕੀਤਾ ਜਿਨ੍ਹਾਂ ਵਿੱਚ ਕਿਹਾ ਗਿਆ ਸੀ ਕਿ ਮੌਤਾਂ ਹਾਈ-ਟੈਂਸ਼ਨ ਤਾਰ ਦੇ ਸੰਪਰਕ ਵਿੱਚ ਆਉਣ ਤੋਂ ਬਾਅਦ ਕਰੰਟ ਲੱਗਣ ਕਾਰਨ ਹੋਈਆਂ। ਉਨ੍ਹਾਂ ਕਿਹਾ ਕਿ ਸਥਾਨਕ ਵਸਨੀਕਾਂ ਨੇ ਗੁੱਸੇ ਵਿੱਚ ਆ ਕੇ ਸੜਕ 'ਤੇ ਆਵਾਜਾਈ ਰੋਕ ਕੇ ਪ੍ਰਦਰਸ਼ਨ ਕੀਤਾ, ਪਰ ਸਬੰਧਤ ਅਧਿਕਾਰੀਆਂ ਦੇ ਮੌਕੇ 'ਤੇ ਪਹੁੰਚ ਕੇ ਉਨ੍ਹਾਂ ਨੂੰ ਸ਼ਾਂਤ ਕਰਨ ਤੋਂ ਬਾਅਦ ਆਮ ਆਵਾਜਾਈ ਬਹਾਲ ਕਰ ਦਿੱਤੀ ਗਈ।
ਉਧਰ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਜਾਨੀ ਨੁਕਸਾਨ 'ਤੇ ਦੁੱਖ ਪ੍ਰਗਟ ਕੀਤਾ ਅਤੇ ਪੀੜਤ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਈ। -ਪੀਟੀਆਈ