ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਟੋਏ ’ਚ ਗੱਡੀ ਡਿੱਗਣ ਕਾਰਨ 5 ਕਾਂਵੜੀਆਂ ਦੀ ਮੌਤ

ਬਿਹਾਰ ਦੇ ਭਾਗਲਪੁਰ ਜ਼ਿਲ੍ਹੇ ਵਿੱਚ ਸੜਕ ਕਿਨਾਰੇ ਪਾਣੀ ਨਾਲ ਭਰੇ ਇੱਕ ਟੋਏ ਵਿੱਚ ਗੱਡੀ ਡਿੱਗਣ ਕਾਰਨ ਪੰਜ ਸ਼ਰਧਾਲੂ ਕਾਂਵੜੀਆ ਦੀ ਮੌਤ ਹੋ ਗਈ। ਇੱਕ ਅਧਿਕਾਰੀ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਸਬ-ਡਿਵੀਜ਼ਨਲ ਮੈਜਿਸਟ੍ਰੇਟ (ਸਦਰ) ਵਿਕਾਸ ਕੁਮਾਰ ਨੇ ਦੱਸਿਆ ਕਿ...
ਸੰਕੇਤਕ ਤਸਵੀਰ।
Advertisement
ਬਿਹਾਰ ਦੇ ਭਾਗਲਪੁਰ ਜ਼ਿਲ੍ਹੇ ਵਿੱਚ ਸੜਕ ਕਿਨਾਰੇ ਪਾਣੀ ਨਾਲ ਭਰੇ ਇੱਕ ਟੋਏ ਵਿੱਚ ਗੱਡੀ ਡਿੱਗਣ ਕਾਰਨ ਪੰਜ ਸ਼ਰਧਾਲੂ ਕਾਂਵੜੀਆ ਦੀ ਮੌਤ ਹੋ ਗਈ। ਇੱਕ ਅਧਿਕਾਰੀ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਸਬ-ਡਿਵੀਜ਼ਨਲ ਮੈਜਿਸਟ੍ਰੇਟ (ਸਦਰ) ਵਿਕਾਸ ਕੁਮਾਰ ਨੇ ਦੱਸਿਆ ਕਿ ਇਹ ਘਟਨਾ ਐਤਵਾਰ ਰਾਤ ਨੂੰ ਸ਼ਾਹਕੁੰਡ ਬਲਾਕ ਵਿੱਚ ਵਾਪਰੀ ਹੈ।

ਉਨ੍ਹਾਂ ਕਿਹਾ, "ਜ਼ਾਹਿਰ ਤੌਰ ’ਤੇ ਮੀਂਹ ਦੇ ਬਾਵਜੂਦ ਗੱਡੀ ਤੇਜ਼ ਰਫ਼ਤਾਰ ਨਾਲ ਚੱਲ ਰਹੀ ਸੀ ਅਤੇ ਡਰਾਈਵਰ ਨੇ ਸੰਤੁਲਨ ਗੁਆ ਦਿੱਤਾ। ਸਥਾਨਕ ਲੋਕਾਂ ਦੀ ਮਦਦ ਨਾਲ ਪੁਲੀਸ ਕਰਮਚਾਰੀਆਂ ਨੇ ਗੱਡੀ ਅਤੇ ਉਸ ਵਿੱਚ ਸਵਾਰ ਲੋਕਾਂ ਨੂੰ ਬਾਹਰ ਕੱਢਿਆ। ਡਰਾਈਵਰ ਸਮੇਤ ਸਾਰੇ ਪੰਜ ਸਵਾਰਾਂ ਨੂੰ ਨੇੜਲੇ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।"

ਉਨ੍ਹਾਂ ਦੱਸਿਆ ਕਿ ਮ੍ਰਿਤਕ ਸਾਰੇ ਸਥਾਨਕ ਵਸਨੀਕ ਸਨ ਅਤੇ ਗੁਆਂਢੀ ਬਾਂਕਾ ਜ਼ਿਲ੍ਹੇ ਵਿੱਚ ਇੱਕ ਧਾਰਮਿਕ ਅਸਥਾਨ ’ਤੇ ਜਾ ਰਹੇ ਸਨ। ਕੁਮਾਰ ਨੇ ਉਨ੍ਹਾਂ ਖ਼ਬਰਾਂ ਦਾ ਖੰਡਨ ਕੀਤਾ ਜਿਨ੍ਹਾਂ ਵਿੱਚ ਕਿਹਾ ਗਿਆ ਸੀ ਕਿ ਮੌਤਾਂ ਹਾਈ-ਟੈਂਸ਼ਨ ਤਾਰ ਦੇ ਸੰਪਰਕ ਵਿੱਚ ਆਉਣ ਤੋਂ ਬਾਅਦ ਕਰੰਟ ਲੱਗਣ ਕਾਰਨ ਹੋਈਆਂ। ਉਨ੍ਹਾਂ ਕਿਹਾ ਕਿ ਸਥਾਨਕ ਵਸਨੀਕਾਂ ਨੇ ਗੁੱਸੇ ਵਿੱਚ ਆ ਕੇ ਸੜਕ 'ਤੇ ਆਵਾਜਾਈ ਰੋਕ ਕੇ ਪ੍ਰਦਰਸ਼ਨ ਕੀਤਾ, ਪਰ ਸਬੰਧਤ ਅਧਿਕਾਰੀਆਂ ਦੇ ਮੌਕੇ 'ਤੇ ਪਹੁੰਚ ਕੇ ਉਨ੍ਹਾਂ ਨੂੰ ਸ਼ਾਂਤ ਕਰਨ ਤੋਂ ਬਾਅਦ ਆਮ ਆਵਾਜਾਈ ਬਹਾਲ ਕਰ ਦਿੱਤੀ ਗਈ।

Advertisement

ਉਧਰ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਜਾਨੀ ਨੁਕਸਾਨ 'ਤੇ ਦੁੱਖ ਪ੍ਰਗਟ ਕੀਤਾ ਅਤੇ ਪੀੜਤ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਈ। -ਪੀਟੀਆਈ

Advertisement