ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਬੱਸ ਅਤੇ ਟਰੱਕ ਦੀ ਸਿੱਧੀ ਟੱਕਰ ’ਚ 5 ਦੀ ਮੌਤ, 15 ਜ਼ਖਮੀ

  ਉੱਤਰ ਪ੍ਰਦੇਸ਼ ਦੇ ਜੌਨਪੁਰ ਵਿੱਚ ਬੁੱਧਵਾਰ ਨੂੰ ਇੱਕ ਰੋਡਵੇਜ਼ ਬੱਸ ਅਤੇ ਟਰੱਕ ਦੀ ਸਿੱਧੀ ਟੱਕਰ ਵਿੱਚ ਇੱਕ ਨਾਬਾਲਗ ਲੜਕੀ ਸਮੇਤ ਪੰਜ ਵਿਅਕਤੀਆਂ ਦੀ ਮੌਤ ਹੋ ਗਈ ਅਤੇ 15 ਹੋਰ ਜ਼ਖ਼ਮੀ ਹੋ ਗਏ। ਪੁਲੀਸ ਨੇ ਦੱਸਿਆ ਕਿ ਇਹ ਘਟਨਾ ਮੰਗਲਵਾਰ...
ਸੰਕੇਤਕ ਤਸਵੀਰ।
Advertisement

 

ਉੱਤਰ ਪ੍ਰਦੇਸ਼ ਦੇ ਜੌਨਪੁਰ ਵਿੱਚ ਬੁੱਧਵਾਰ ਨੂੰ ਇੱਕ ਰੋਡਵੇਜ਼ ਬੱਸ ਅਤੇ ਟਰੱਕ ਦੀ ਸਿੱਧੀ ਟੱਕਰ ਵਿੱਚ ਇੱਕ ਨਾਬਾਲਗ ਲੜਕੀ ਸਮੇਤ ਪੰਜ ਵਿਅਕਤੀਆਂ ਦੀ ਮੌਤ ਹੋ ਗਈ ਅਤੇ 15 ਹੋਰ ਜ਼ਖ਼ਮੀ ਹੋ ਗਏ।

Advertisement

ਪੁਲੀਸ ਨੇ ਦੱਸਿਆ ਕਿ ਇਹ ਘਟਨਾ ਮੰਗਲਵਾਰ ਰਾਤ ਲਗਭਗ 10:30 ਵਜੇ ਖੇਤਾਸਰਾਏ ਥਾਣਾ ਖੇਤਰ ਦੇ ਗੁਰਾਏਨੀ ਪੈਟਰੋਲ ਪੰਪ ਨੇੜੇ ਵਾਪਰੀ। ਪੁਲੀਸ ਸੁਪਰਡੈਂਟ ਡਾ. ਕੌਸਤੁਭ ਨੇ ਦੱਸਿਆ ਕਿ ਜੌਨਪੁਰ ਤੋਂ ਆ ਰਹੀ ਰੋਡਵੇਜ਼ ਬੱਸ ਅਤੇ ਸ਼ਾਹਗੰਜ ਤੋਂ ਆ ਰਹੇ ਟਰੱਕ ਦੀ ਆਪਸ ਵਿੱਚ ਟੱਕਰ ਹੋ ਗਈ, ਜਿਸ ਵਿੱਚ ਦੋ ਸਾਲ ਦੀ ਲੜਕੀ, ਦੋ ਔਰਤਾਂ ਅਤੇ ਦੋ ਮਰਦਾਂ ਦੀ ਮੌਤ ਹੋ ਗਈ।

ਪੁਲੀਸ ਅਨੁਸਾਰ ਇਹ ਹਾਦਸਾ ਬੱਸ ਡਰਾਈਵਰ ਦੀ ਲਾਪਰਵਾਹੀ ਕਾਰਨ ਵਾਪਰਿਆ। ਹਾਦਸੇ ਬਾਰੇ ਜਾਣਕਾਰੀ ਮਿਲਣ ’ਤੇ ਪੁਲੀਸ ਅਤੇ ਪ੍ਰਸ਼ਾਸਨਿਕ ਅਧਿਕਾਰੀ ਤੁਰੰਤ ਮੌਕੇ 'ਤੇ ਪਹੁੰਚੇ ਅਤੇ ਜ਼ਖ਼ਮੀਆਂ ਨੂੰ ਨਿੱਜੀ ਅਤੇ ਜ਼ਿਲ੍ਹਾ ਹਸਪਤਾਲਾਂ ਵਿੱਚ ਦਾਖਲ ਕਰਵਾਇਆ। ਉਨ੍ਹਾਂ ਦੱਸਿਆ ਕਿ 15 ਜ਼ਖ਼ਮੀਆਂ ਵਿੱਚੋਂ ਤਿੰਨ ਦੀ ਹਾਲਤ ਗੰਭੀਰ ਹੈ, ਜਿਨ੍ਹਾਂ ਵਿੱਚੋਂ ਦੋ ਦਾ ਇਲਾਜ ਜ਼ਿਲ੍ਹਾ ਹਸਪਤਾਲ ਵਿੱਚ ਚੱਲ ਰਿਹਾ ਹੈ ਅਤੇ ਇੱਕ ਨੂੰ ਵਾਰਾਣਸੀ ਰੈਫਰ ਕੀਤਾ ਗਿਆ ਹੈ। -ਪੀਟੀਆਈ

Advertisement
Show comments