
ਖੋਪੋਲੀ ਨੇੜੇ ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਹੋਏ ਪੁਲੀਸ ਅਧਿਕਾਰੀ। -ਫੋਟੋ: ਪੀਟੀਆਈ
ਮੁੰਬਈ, 18 ਨਵੰਬਰ
ਮਹਾਰਾਸ਼ਟਰ ਦੇ ਰਾਏਗੜ੍ਹ ਜ਼ਿਲ੍ਹੇ ਦੇ ਖੋਪੋਲੀ ਨੇੜੇ ਮੁੰਬਈ-ਪੁਣੇ ਐਕਸਪ੍ਰੈੱਸਵੇਅ ’ਤੇ ਵਾਪਰੇ ਹਾਦਸੇ ਦੌਰਾਨ ਪੰਜ ਜਣਿਆਂ ਦੀ ਮੌਤ ਹੋ ਗਈ, ਜਦਕਿ ਚਾਰ ਹੋਰ ਜ਼ਖ਼ਮੀ ਹੋ ਗਏ। ਪੁਲੀਸ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਹਾਦਸਾ ਡੇਕੂ ਪਿੰਡ ਨੇੜੇ ਵੀਰਵਾਰ ਦੀ ਅੱਧੀ ਰਾਤ ਦੇ ਕਰੀਬ ਵਾਪਰਿਆ। ਖੋਪੋਲੀ ਥਾਣੇ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਪੁਣੇ ਤੋਂ ਮੁੰਬਈ ਜਾ ਰਹੀ ਇੱਕ ਗੱਡੀ ਨੇ ਰਾਤ ਕਰੀਬ 12 ਵਜੇ ਟਰੱਕ ਨੂੰ ਪਿੱਛਿਓਂ ਟੱਕਰ ਮਾਰ ਦਿੱਤੀ। ਗੱਡੀ ਵਿੱਚ ਨੌਂ ਜਣੇ ਸਵਾਰ ਸਨ, ਜਿਨ੍ਹਾਂ ਵਿੱਚੋਂ ਚਾਰ ਦੀ ਮੌਕੇ ’ਤੇ ਮੌਤ ਹੋ ਗਈ, ਜਦਕਿ ਇੱਕ ਹੋਰ ਨੇ ਹਸਪਤਾਲ ਜਾਂਦੇ ਸਮੇਂ ਦਮ ਤੋੜ ਦਿੱਤਾ। ਉਨ੍ਹਾਂ ਕਿਹਾ ਕਿ ਹਾਦਸੇ ਦੌਰਾਨ ਮਰਨ ਵਾਲੇ ਸਾਰੇ ਪੁਰਸ਼ ਹਨ, ਜਦਕਿ ਜ਼ਖ਼ਮੀਆਂ ਵਿੱਚ ਇੱਕ ਮਹਿਲਾ ਵੀ ਸ਼ਾਮਲ ਹੈ। ਪੁਲੀਸ ਨੇ ਡਰਾਈਵਰ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ। -ਪੀਟੀਆਈ
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ