ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਵਰ੍ਹੇਗੰਢ ਲਈ 5 ਲੱਖ ਸ਼ਰਧਾਲੂਆਂ ਦੇ ਪੁੱਜਣ ਦੀ ਸੰਭਾਵਨਾ
ਨਾਂਦੇੜ ਪ੍ਰਸ਼ਾਸਨ ਵੱਲੋਂ ਅਗਲੇ ਮਹੀਨੇ ਹੋਣ ਵਾਲੇ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਮਨਾਉਣ ਲਈ ਜ਼ੋਰਾਂ ਸ਼ੋਰਾਂ ਨਾਲ ਪ੍ਰਬੰਧ ਕੀਤੇ ਜਾ ਰਹੇ ਹਨ। ਜ਼ਿਲ੍ਹਾ ਪ੍ਰਸ਼ਾਸਨ ਨੇ ਬੁੱਧਵਾਰ ਨੂੰ ਇੱਕ ਪ੍ਰੈਸ ਰਿਲੀਜ਼ ਵਿੱਚ ਦੱਸਿਆ ਕਿ ਇਸ ਸਮਾਗਮ ਲਈ...
ਨਾਂਦੇੜ ਪ੍ਰਸ਼ਾਸਨ ਵੱਲੋਂ ਅਗਲੇ ਮਹੀਨੇ ਹੋਣ ਵਾਲੇ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਮਨਾਉਣ ਲਈ ਜ਼ੋਰਾਂ ਸ਼ੋਰਾਂ ਨਾਲ ਪ੍ਰਬੰਧ ਕੀਤੇ ਜਾ ਰਹੇ ਹਨ।
ਜ਼ਿਲ੍ਹਾ ਪ੍ਰਸ਼ਾਸਨ ਨੇ ਬੁੱਧਵਾਰ ਨੂੰ ਇੱਕ ਪ੍ਰੈਸ ਰਿਲੀਜ਼ ਵਿੱਚ ਦੱਸਿਆ ਕਿ ਇਸ ਸਮਾਗਮ ਲਈ ਮਹਾਰਾਸ਼ਟਰ ਦੇ ਨਾਂਦੇੜ ਵਿੱਚ ਲਗਪਗ ਪੰਜ ਲੱਖ ਲੋਕਾਂ ਦੇ ਆਉਣ ਦੀ ਸੰਭਾਵਨਾ ਹੈ। ਪ੍ਰਸ਼ਾਸਨ ਵੱਲੋਂ ਰਿਹਾਇਸ਼, ਭੋਜਨ ਅਤੇ ਪਾਰਕਿੰਗ ਦੇ ਪ੍ਰਬੰਧਾਂ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।
'ਹਿੰਦ ਦੀ ਚਾਦਰ' ਵਜੋਂ ਜਾਣੇ ਜਾਂਦੇ ਨੌਵੇਂ ਸਿੱਖ ਗੁਰੂ ਦੇ 350ਵੇਂ ਸ਼ਹੀਦੀ ਦਿਵਸ ਨੂੰ ਮਨਾਉਣ ਲਈ ਜ਼ਿਲ੍ਹੇ ਭਰ ਦੇ ਸਕੂਲਾਂ, ਕਾਲਜਾਂ, ਮੈਰਿਜ ਹਾਲਾਂ ਅਤੇ ਖੁੱਲ੍ਹੇ ਮੈਦਾਨਾਂ ਦਾ ਸਰਵੇਖਣ ਕੀਤਾ ਜਾ ਰਿਹਾ ਹੈ।
ਰਿਲੀਜ਼ ਵਿੱਚ ਕਿਹਾ ਗਿਆ ਹੈ ਕਿ ਮਹਾਰਾਸ਼ਟਰ ਦੀਆਂ ਵੱਖ-ਵੱਖ ਥਾਵਾਂ ਜਿਨ੍ਹਾਂ ਵਿੱਚ ਛਤਰਪਤੀ ਸੰਭਾਜੀਨਗਰ, ਨਾਂਦੇੜ, ਪਰਭਣੀ, ਜਾਲਨਾ, ਲਾਤੂਰ, ਧਾਰਾਸ਼ਿਵ, ਹਿੰਗੋਲੀ, ਬੀੜ, ਨੰਦੁਰਬਾਰ, ਧੂਲੇ ਅਤੇ ਜਲਗਾਓਂ ਸ਼ਾਮਲ ਹਨ, ਦੇ ਲੋਕਾਂ ਦੇ ਇਸ ਸਮਾਗਮ ਵਿੱਚ ਸ਼ਾਮਲ ਹੋਣ ਦੀ ਉਮੀਦ ਹੈ।
ਇਸ ਸ਼ਾਨਦਾਰ ਸਮਾਗਮ ਦੀਆਂ ਤਿਆਰੀਆਂ ਬਾਰੇ ਚਰਚਾ ਕਰਨ ਲਈ ਬੁੱਧਵਾਰ ਨੂੰ ਜ਼ਿਲ੍ਹਾ ਕੁਲੈਕਟਰ ਦੇ ਦਫ਼ਤਰ ਵਿਖੇ ਇੱਕ ਸਮੀਖਿਆ ਮੀਟਿੰਗ ਹੋਈ।
ਕੁਲੈਕਟਰ ਰਾਹੁਲ ਕਰਡਿਲੇ ਨੇ ਸਾਰੇ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਸਮਾਗਮ ਦੀ ਸਫਲਤਾ ਨੂੰ ਯਕੀਨੀ ਬਣਾਉਣ ਲਈ ਨਿਰਧਾਰਤ ਸਮੇਂ ਦੇ ਅੰਦਰ ਅਤੇ ਇੱਕ ਦੂਜੇ ਨਾਲ ਤਾਲਮੇਲ ਵਿੱਚ ਆਪਣੀਆਂ ਸੌਂਪੀਆਂ ਜ਼ਿੰਮੇਵਾਰੀਆਂ ਨੂੰ ਪੂਰਾ ਕਰਨ।
ਨਾਂਦੇੜ ਸਥਿਤ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਚਲਨਗਰ ਸਾਹਿਬ ਸਿੱਖ ਕੌਮ ਦੇ ਪੰਜ ਤਖ਼ਤਾਂ ਵਿੱਚੋਂ ਇੱਕ ਹੈ।