ਭੁਪਾਲ: ਫਰਾਂਸ ਦੀ ਇਕ ਮੈਗਜ਼ੀਨ ਵੱਲੋਂ ਇਸਲਾਮ ਦੇ ਪੈਗੰਬਰ ਮੁਹੰਮਦ ਹਜ਼ਰਤ ਸਾਹਿਬ ਦਾ ਵਿਅੰਗਮਈ ਚਿੱਤਰ ਛਾਪੇ ਜਾਣ ਦੇ ਵਿਰੋਧ ਵਜੋਂ ਅੱਜ ਇੱਥੇ ਇਕਬਾਲ ਮੈਦਾਨ ਵਿੱਚ ਰਾਸ਼ਟਰਪਤੀ ਇਮੈਨੂਅਲ ਮੈਕਰੌਂ ਖ਼ਿਲਾਫ਼ ਪ੍ਰਦਰਸ਼ਨ ਕਰਨ ਵਾਲੇ ਕਾਂਗਰਸੀ ਵਿਧਾਇਕ ਆਰਿਫ਼ ਮਸੂਦ ਸਣੇ 50 ਵਿਅਕਤੀਆਂ ਨੂੰ ਪੁਲੀਸ ਨੇ ਕੋਵਿਡ-19 ਨੂੰ ਫੈਲਣ ਤੋਂ ਰੋਕਣ ਲਈ ਲਗਾਈਆਂ ਗਈਆਂ ਪਾਬੰਦੀਆਂ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕਰ ਲਿਆ। ਵਧੀਕ ਡਾਇਰੈਕਟਰ ਜਨਰਲ ਪੁਲੀਸ ਉਪੇਂਦਰ ਜੈਨ ਨੇ ਪੀਟੀਆਈ ਨੂੰ ਦੱਸਿਆ ਕਿ ਭੁਪਾਲ ਤੋਂ ਵਿਧਾਇਕ ਮਸੂਦ ਅਤੇ 49 ਹੋਰ ਜਣਿਆਂ ਨੂੰ ਕੋਵਿਡ-19 ਸਬੰਧੀ ਲਗਾਈਆਂ ਗਈਆਂ ਪਾਬੰਦੀਆਂ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਸੀ ਪਰ ਬਾਅਦ ਵਿੱਚ ਉਨ੍ਹਾਂ ਨੂੰ ਜ਼ਮਾਨਤ ’ਤੇ ਛੱਡ ਦਿੱਤਾ ਗਿਆ। -ਪੀਟੀਆਈ