ਸ਼ਿਮਲਾ, 27 ਜੁਲਾਈ
ਹਿਮਾਚਲ ਪ੍ਰਦੇਸ਼ ਦੇ ਕਿੰਨੌਰ ਜ਼ਿਲ੍ਹੇ ਦੇ ਦੋ ਪਿੰਡਾਂ ਵਿੱਚ ਫਸੇ 60 ਸੈਲਾਨੀਆਂ ਨੂੰ ਸੁਰੱਖਿਆ ਥਾਵਾਂ ’ਤੇ ਪਹੁੰਚਾਇਆ ਗਿਆ ਹੈ। ਇਹ ਸੈਲਾਨੀ 25 ਜੁਲਾਈ ਨੂੰ ਢਿੱਗਾਂ ਡਿੱਗਣ ਕਾਰਨ ਇਨ੍ਹਾਂ ਪਿੰਡਾਂ ਵਿੱਚ ਫਸ ਗਏ ਸਨ। ਸੂਬਾਈ ਆਫ਼ਤ ਪ੍ਰਬੰਧਨ ਡਾਇਰੈਕਟਰ ਸੁਦੇਸ਼ ਕੁਮਾਰ ਮੋਖਤਾ ਨੇ ਦੱਸਿਆ ਕਿ ਢਿੱਗਾਂ ਡਿੱਗਣ ਕਾਰਨ ਬੰਦ ਹੋਈ ਸਾਂਗਲਾ-ਚਿਤਕੁਲ ਸੜਕ ਨੂੰ ਖੋਲ੍ਹਣ ਵਿੱਚ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਸੜਕ ਖੁੱਲ੍ਹਣ ਬਾਅਦ ਇਨ੍ਹਾਂ ਨੂੰ ਉਥੋਂ ਕੱਢਿਆ ਗਿਆ। ਕਾਬਿਲੇਗੌਰ ਹੈ ਕਿ ਉਕਤ ਸੜਕ ਢਿੱਗਾਂ ਡਿੱਗਣ ਕਾਰਨ ਟਰੈਫਿਕ ਲਈ ਬੰਦ ਕਰ ਦਿੱਤੀ ਗਈ ਸੀ ਤੇ ਇਸ ਕਾਰਨ 60-80 ਸੈਲਾਨੀ ਚਿਤਕੁਲ ਅਤੇ ਰਕਸ਼ਕ ਵਿੱਚ ਫਸ ਗਏ ਸਨ। ਇਹ ਦੋਵੇਂ ਪਿੰਡ ਬਾਪਸਾ ਵਾਦੀ ਦੇ ਅਖੀਰਲੇ ਪਿੰਡ ਹਨ। ਜ਼ਿਲ੍ਹਾ ਪ੍ਰਸ਼ਾਸਨ ਨੂੰ ਸੜਕ ਤੋਂ ਮਲਬਾ ਹਟਾਉਣ ਵਿੱਚ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। -ਏਜੰਸੀ