ਨਵੀਂ ਦਿੱਲੀ: ਕੇਂਦਰੀ ਵਿੱਤ ਮੰਤਰਾਲੇ ਨੇ ਜੀਐੱਸਟੀ ਮੁਆਵਜ਼ੇ ’ਚ ਆਈ ਕਮੀ ਦੀ ਪੂਰਤੀ ਲਈ ਸੂਬਿਆਂ ਨੂੰ 6 ਹਜ਼ਾਰ ਕਰੋੜ ਰੁਪਏ ਦੀ 16ਵੀਂ ਕਿਸ਼ਤ ਸੋਮਵਾਰ ਨੂੰ ਜਾਰੀ ਕੀਤੀ ਹੈ। ਹੁਣ ਤੱਕ ਮੰਤਰਾਲੇ ਵੱਲੋਂ ਸੂਬਿਆਂ ਨੂੰ 95 ਹਜ਼ਾਰ ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ। ਸੂਬਿਆਂ ਨੂੰ 86,729.93 ਕਰੋੜ ਰੁਪਏ ਦੀ ਰਕਮ ਜਾਰੀ ਕੀਤੀ ਜਾ ਚੁੱਕੀ ਹੈ ਜਦਕਿ ਤਿੰਨ ਕੇਂਦਰੀ ਸ਼ਾਸਿਤ ਪ੍ਰਦੇਸ਼ਾਂ ਦਿੱਲੀ, ਜੰਮੂ ਕਸ਼ਮੀਰ ਅਤੇ ਪੁੱਡੂਚੇਰੀ ਨੂੰ 8,270.07 ਕਰੋੜ ਰੁਪਏ ਦਿੱਤੇ ਗਏ ਹਨ। ਬਾਕੀ ਰਹਿੰਦੇ ਪੰਜ ਸੂਬਿਆਂ ਅਰੁਣਾਚਲ ਪ੍ਰਦੇਸ਼, ਮਨੀਪੁਰ, ਮਿਜ਼ੋਰਮ, ਨਾਗਾਲੈਂਡ ਅਤੇ ਸਿੱਕਮ ਦੇ ਜੀਐੱਸਟੀ ਮਾਲੀਏ ’ਚ ਕੋਈ ਕਮੀ ਨਹੀਂ ਦੇਖੀ ਗਈ ਹੈ। -ਪੀਟੀਆਈ