ਸ੍ਰੀਨਗਰ: ਕਸ਼ਮੀਰ ਘਾਟੀ ਵਿੱਚ ਸੁਰੱਖਿਆ ਬਲਾਂ ਨੇ ਇਸ ਸਾਲ ਹੁਣ ਤੱਕ 62 ਅਤਿਵਾਦੀਆਂ ਨੂੰ ਮਾਰ ਮੁਕਾਇਆ ਹੈ। ਆਈਜੀ ਵਿਜੈ ਕੁਮਾਰ ਨੇ ਦੱਸਿਆ ਕਿ ਮਾਰੇ ਗਏ 62 ਅਤਿਵਾਦੀਆਂ ਵਿੱਚ 39 ਲਸ਼ਕਰ-ਏ-ਤਾਇਬਾ ਅਤੇ 15 ਜੈਸ਼-ਏ-ਮੁਹੰਮਦ ਨਾਲ ਸਬੰਧਤ ਸਨ। ਉਨ੍ਹਾਂ ਦੱਸਿਆ ਕਿ ਹਿਜ਼ਬੁਲ ਮੁਜਾਹਦੀਨ ਦੇ ਛੇ ਅਤੇ ਅਲ-ਬਦਰ ਦੇ ਦੋ ਦਹਿਸ਼ਤਗਰਦਾਂ ਨੂੰ ਵੀ ਮਾਰਿਆ ਗਿਆ ਹੈ। -ਪੀਟੀਆਈ