ਨਵੀਂ ਦਿੱਲੀ, 21 ਅਗਸਤ
ਭਾਰਤ ਵਿਚ ਕੋਵਿਡ ਦੇ 68,898 ਨਵੇਂ ਕੇਸਾਂ ਤੋਂ ਬਾਅਦ ਸ਼ੁੱਕਰਵਾਰ ਨੂੰ ਦੇਸ਼ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ 29 ਲੱਖ ਨੂੰ ਪਾਰ ਕਰ ਗਈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਸਵੇਰੇ 8 ਵਜੇ ਜਾਰੀ ਕੀਤੇ ਤਾਜ਼ਾ ਅੰਕੜਿਆਂ ਅਨੁਸਾਰ ਦੇਸ਼ ਵਿੱਚ ਕੋਵਿਡ ਦੇ ਕੁੱਲ 2905823 ਕੇਸ ਹੋ ਗਏ ਹਨ। ਪਿਛਲੇ 24 ਘੰਟਿਆਂ ਵਿੱਚ ਲਾਗ ਕਾਰਨ 983 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ 54849 ਹੋ ਗਈ ਹੈ.