ਨਵੀਂ ਦਿੱਲੀ, 4 ਦਸੰਬਰ
ਦੇਸ਼ ਵਿੱਚ ਕਰੋਨਾ ਵਾਇਰਸ ਦੇ 8,603 ਨਵੇਂ ਕੇਸ ਸਾਹਮਣੇ ਆਏ ਹਨ ਤੇ ਕਰੋਨਾ ਕੇਸਾਂ ਦੀ ਕੁੱਲ ਗਿਣਤੀ ਵਧ ਕੇ 3,46,24,630 ਹੋ ਗਈ ਹੈ। ਇਸੇ ਦੌਰਾਨ ਕਰੋਨਾ ਐਕਟਿਵ ਕੇਸਾਂ ਦੀ ਗਿਣਤੀ ਘੱਟ ਕੇ 99,974 ਰਹਿ ਗਈ ਹੈ। ਇਹ ਜਾਣਕਾਰੀ ਕੇਂਦਰੀ ਸਿਹਤ ਮੰਤਰਾਲੇ ਵੱਲੋਂ ਸ਼ਨਿਚਰਵਾਰ ਸਵੇਰੇ 8 ਵਜੇ ਅਪਲੋਡ ਕੀਤੇ ਗਏ ਡਾਟਾ ਰਾਹੀਂ ਦਿੱਤੀ ਗਈ ਹੈ। ਇਸੇ ਦੌਰਾਨ ਕਰੋਨਾ ਕਾਰਨ 415 ਮੌਤਾਂ ਵੀ ਹੋਈਆਂ ਹਨ ਤੇ ਵਾਇਰਸ ਕਾਰਨ ਦਮ ਤੋੜਨ ਵਾਲਿਆਂ ਦੀ ਕੁੱਲ ਗਿਣਤੀ 4,70,530 ਹੋ ਗਈ ਹੈ। -ਏਜੰਸੀ