80 ਕਰੋੜ ਲਾਭਪਾਤਰੀਆਂ ਨੂੰ ਨਵੰਬਰ ਤਕ ਮਿਲੇਗਾ ਮੁਫ਼ਤ ਰਾਸ਼ਨ

ਨਵੀਂ ਦਿੱਲੀ, 30 ਜੂਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜ (ਪੀਐੱਮਜੀਕੇਏਵਾਈ) ਦੇ ਵਿਸਥਾਰ ਦਾ ਐਲਾਨ ਦਾ ਐਲਾਨ ਕਰਦਿਆਂ ਕਿਹਾ ਕਿ ਇਸ ਯੋਜਨਾ ਤਹਿਤ ਹੁਣ ਦੇਸ਼ ਦੇ 80 ਕਰੋੜ ਤੋਂ ਵੱਧ ਲੋਕਾਂ, ਜਿਨ੍ਹਾਂ ਵਿੱਚੋਂ ਵੱਡੀ ਗਿਣਤੀ ਗਰੀਬ ਹਨ, ਨੂੰ ਹੁਣ ਨਵੰਬਰ ਮਹੀਨੇ ਤਕ ਮੁਫ਼ਤ ਰਾਸ਼ਨ ਮਿਲੇਗਾ। ਪ੍ਰਧਾਨ ਮੰਤਰੀ ਨੇ ਭਲਕ ਤੋਂ ਸ਼ੁਰੂ ਹੋ ਰਹੇ ‘ਅਨਲੌਕ-2’ ਗੇੜ ਵਿੱਚ ਵਧੇਰੇ ਚੌਕਸੀ ਵਰਤਣ ਦੀ ਸਲਾਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਸਮੇਤ ਕੋਈ ਵੀ ਨੇਮਾਂ ਤੋਂ ਵੱਡਾ ਨਹੀਂ ਤੇ ਸਾਰਿਆਂ ਨੂੰ ਸਰਕਾਰ ਵੱਲੋਂ ਕੋਵਿਡ-19 ਲਈ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਹਰ ਹਾਲ ਪਾਲਣਾ ਕਰਨੀ ਹੋਵੇਗੀ। 

ਰਾਸ਼ਟਰ ਦੇ ਨਾਂ ਸੰਬੋਧਨ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ ਕਿ ਪ੍ਰੋਗਰਾਮ ਦੇ ਵਿਸਥਾਰ ਲਈ 90 ਹਜ਼ਾਰ ਕਰੋੜ ਰੁੁਪਏ ਤੋਂ ਵੱਧ ਦੀ ਰਾਸ਼ੀ ਖਰਚੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਪਿਛਲੇ ਤਿੰਨ ਮਹੀਨਿਆਂ ਦੇ ਖਰਚੇ ਨੂੰ ਵੀ ਇਸ ਵਿੱਚ ਜੋੜ ਦੇਈਏ ਤਾਂ ਮੁਫ਼ਤ ਰਾਸ਼ਨ ਸਕੀਮ ਦਾ ਕੁੱਲ ਬਜਟ 1.5 ਲੱਖ ਕਰੋੜ ਰੁਪਏ ਤਕ ਪੁੱਜ ਜਾਵੇਗਾ। ਪਹਿਲੀ ਜੁਲਾਈ ਤੋਂ ਅਮਲ ਵਿੱਚ ਆ ਰਹੇ ‘ਅਨਲੌਕ-2’ ਗੇੜ ਦੀ ਪੂੁਰਬਲੀ ਸੰਧਿਆ 16 ਮਿੰਟ ਦੀ ਆਪਣੀ ਤਕਰੀਰ ਵਿੱਚ ਸ੍ਰੀ ਮੋਦੀ ਨੇ ਕਿਹਾ ਕਿ ਜੁਲਾਈ ਤੋਂ ਤਿਉਹਾਰਾਂ ਦਾ ਸੀਜ਼ਨ ਸ਼ੁਰੂ ਹੋ ਜਾਂਦਾ ਹੈ, ਜਦੋਂ ਲੋਕਾਂ ਦੀਆਂ ਲੋੜਾਂ ਹੀ ਨਹੀਂ ਖਰਚੇ ਵੀ ਵਧ ਜਾਂਦੇ ਹਨ। ਉਨ੍ਹਾਂ ਕਿਹਾ, ‘ਇਹੀ ਵਜ੍ਹਾ ਹੈ ਕਿ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਨੂੰ ਦੀਵਾਲੀ ਤੇ ਛੱਠ ਪੂਜਾ ਤਕ ਭਾਵ ਨਵੰਬਰ ਤਕ ਵਧਾਉਣ ਦਾ ਫੈਸਲਾ ਕੀਤਾ ਹੈ।’ ਉਨ੍ਹਾਂ ਕਿਹਾ ਕਿ ਸਰਕਾਰ ‘ਇਕ ਰਾਸ਼ਟਰ, ਇਕ ਰਾਸ਼ਨ ਕਾਰਡ’ ਪਹਿਲਕਦਮੀ ’ਤੇ ਕੰਮ ਕਰ ਰਹੀ ਹੈ ਤੇ ਇਸ ਨਾਲ ਰੁਜ਼ਗਾਰ ਕਰਕੇ ਸੂਬੇ ਤੋਂ ਬਾਹਰ ਰਹਿ ਰਹੇ ਲੋਕਾਂ ਨੂੰ ਲਾਹਾ ਮਿਲੇਗਾ। ਉਨ੍ਹਾਂ ਕਿਹਾ ਕਿ ਮੁਫ਼ਤ ਰਾਸ਼ਨ ਸਕੀਮ ਅਧੀਨ ਆਉਂਦੇ ਪਰਿਵਾਰ ਦੇ ਹਰ ਮੈਂਬਰ ਨੂੰ ਪੰਜ ਕਿਲੋ ਆਟਾ ਜਾਂ ਚਾਵਲ ਤੇ ਹਰ ਪਰਿਵਾਰ ਨੂੰ ਮਾਸਿਕ ਇਕ ਕਿਲੋ ਦਾਲ ਵੀ ਮਿਲੇਗੀ। ਸਰਕਾਰ ਵੱਲੋਂ ਗਰੀਬਾਂ ਲਈ ਐਲਾਨੇ 1.75 ਲੱਖ ਕਰੋੜ ਰੁਪਏ ਦੇ ਪੈਕੇਜ ’ਚੋਂ 31000 ਕਰੋੜ ਸਿੱਧੇ 20 ਹਜ਼ਾਰ ਗਰੀਬ ਪਰਿਵਾਰਾਂ ਦੇ ਖਾਤਿਆਂ ’ਚ ਸਿੱਧੇ ਤਬਦੀਲ ਕੀਤੇ ਜਾ ਚੁੱਕੇ ਹਨ ਤੇ 18 ਹਜ਼ਾਰ ਕਰੋੜ ਰੁਪਏ 9 ਕਰੋੜ ਕਿਸਾਨਾਂ ਨੂੰ ਦਿੱਤੇ ਗੲੇ ਹਨ। ਉਨ੍ਹਾਂ ਮੁਫ਼ਤ ਰਾਸ਼ਨ ਸਕੀਮ ਨੂੰ ਅਮਲੀ ਰੂਪ ਦੇਣ ਦਾ ਸਿਹਰਾ ਕਿਸਾਨਾਂ ਤੇ ਇਮਾਨਦਾਰ ਕਰਦਾਤਿਆਂ ਸਿਰ ਬੰਨ੍ਹਿਆ। -ਪੀਟੀਆਈ

ਮੋਦੀ ਗਰੀਬਾਂ ਦੀ ਭਲਾਈ ਲਈ ‘ਨਿਆਏ’ ਸਕੀਮ ਐਲਾਨਣ: ਰਾਹੁਲ

ਨਵੀਂ ਦਿੱਲੀ: ਕਾਂਗਰਸ ਆਗੂ ਰਾਹੁਲ ਗਾਂਧੀ ਨੇ ਅੱਜ ਮੰਗੀ ਕੀਤੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗਰੀਬਾਂ ਦੀ ਭਲਾਈ ਲਈ ‘ਨਿਆਏ’ ਸਕੀਮ ਦਾ ਐਲਾਨ ਕਰਨ। ਉਨ੍ਹਾਂ ਪ੍ਰਧਾਨ ਮੰਤਰੀ ਨੂੰ ਚੀਨ ਮੁੱਦੇ ’ਤੇ ਮੁੜ ਘੇਰਦਿਆਂ ਕਿਹਾ ਕਿ ਉਹ ਦੇਸ਼ ਨੂੰ ਦੱਸਣ ਕਿ ਚੀਨੀ ਫ਼ੌਜਾਂ ‘ਭਾਰਤੀ ਸਰਜ਼ਮੀਨ’ ਕਦੋਂ ਛੱਡਣਗੀਆਂ। ਰਾਹੁਲ ਗਾਂਧੀ ਨੇ ਇਕ ਵੀਡੀਓ ਸੁਨੇਹੇ ’ਚ ਕਿਹਾ, ‘ਕਰੋਨਾਵਾਇਰਸ ਨੇ ਗਰੀਬਾਂ, ਮੱਧ ਵਰਗ ਤੇ ਤਨਖਾਹਦਾਰ ਜਮਾਤਾਂ ਨੂੰ ਨਾ ਠੀਕ ਹੋਣ ਵਾਲਾ ਫੱਟ ਮਾਰਿਆ ਹੈ। ਅਸੀਂ ਮੰਗ ਕਰਦੇ ਹਾਂ ਕਿ ਸਰਕਾਰ ਨਿਆੲੇ ਸਕੀਮ ਨੂੰ ਭਾਵੇਂ ਛੇ ਮਹੀਨਿਆਂ ਲਈ ਹੀ ਲਾਗੂ ਕਰੇ।’ ਕਾਂਗਰਸ ਆਗੂ ਨੇ ਕਿਹਾ, ‘ਸਰਕਾਰ ਗਰੀਬਾਂ ਦੇ ਖਾਤਿਆਂ ’ਚ 7500 ਰੁਪਏ ਪ੍ਰਤੀ ਮਹੀਨਾ ਤਬਦੀਲ ਕਰਨੇ ਚਾਹੀਦੇ ਹਨ।’ ਰਾਹੁਲ ਨੇ ਕਿਹਾ, ‘ਹਰ ਕੋਈ ਜਾਣਦਾ ਹੈ ਕਿ ਚੀਨੀ ਫੌਜਾਂ ਨੇ ਚਾਰ ਥਾਈਂ  (ਪੂਰਬੀ ਲੱਦਾਖ਼ ’ਚ) ਭਾਰਤ ਦੀ ਪਵਿੱਤਰ ਧਰਤੀ ’ਤੇ ਕਬਜ਼ਾ ਕੀਤਾ ਹੋਇਆ ਹੈ।’ ਊਨ੍ਹਾਂ 7 ਜੂਨ ਤੋਂ ਤੇਲ ਕੀਮਤਾਂ ’ਚ ਲਗਾਤਾਰ ਕੀਤੇ ਜਾ ਰਹੇ ਵਾਧੇ ਲਈ ਵੀ ਕੇਂਦਰ ਸਰਕਾਰ ਨੂੰ ਭੰਡਿਆ। ਰਾਹੁਲ ਗਾਂਧੀ ਬੁੱਧਵਾਰ ਨੂੰ ਕਰੋਨਾਵਾਇਰਸ ਖ਼ਿਲਾਫ਼ ਜੰਗ ’ਚ ਮੂਹਰੇ ਹੋ ਕੇ ਲੜ ਰਹੀਆਂ ਨਰਸਾਂ ਦੇ ਰੂਬਰੂ ਹੋਣਗੇ। ਰਾਹੁਲ ਨੇ ਇਕ ਟਵੀਟ ’ਚ ਕਿਹਾ ਕਿ ਉਹ ਭਲਕੇ 10 ਵਜੇ ਆਪਣੇ ਸਾਰੇ ਸੋਸ਼ਲ ਮੀਡੀਆ ਪਲੈਟਫਾਰਮਾਂ ਰਾਹੀਂ ਵਿਸ਼ਭ ਵਰ ਦੀਆਂ ਭਾਰਤੀ ਨਰਸਾਂ ਨਾਲ ਗੱਲਬਾਤ ਕਰਨਗੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੋਡੇ ਹੇਠ ਆਈ ਧੌਣ

ਗੋਡੇ ਹੇਠ ਆਈ ਧੌਣ

ਲੰਡਨ ’ਚ ਫੁੱਟਬਾਲ ਪ੍ਰਤੀ ਦੀਵਾਨਗੀ

ਲੰਡਨ ’ਚ ਫੁੱਟਬਾਲ ਪ੍ਰਤੀ ਦੀਵਾਨਗੀ

ਘੁੰਮ ਫਿਰ ਕੇ ਦੇਖਿਆ ਦੇਸ਼ ਕਿਊਬਾ

ਘੁੰਮ ਫਿਰ ਕੇ ਦੇਖਿਆ ਦੇਸ਼ ਕਿਊਬਾ

ਮੁੱਖ ਖ਼ਬਰਾਂ

ਖੇਤੀ ਢਾਂਚੇ ਲਈ ਇਕ ਲੱਖ ਕਰੋੜ ਦੇ ਫੰਡ ਨੂੰ ਪ੍ਰਵਾਨਗੀ

ਖੇਤੀ ਢਾਂਚੇ ਲਈ ਇਕ ਲੱਖ ਕਰੋੜ ਦੇ ਫੰਡ ਨੂੰ ਪ੍ਰਵਾਨਗੀ

* ਦਰਮਿਆਨੇ ਤੋਂ ਲੰਮੇ ਸਮੇਂ ਲਈ ਮਿਲੇਗੀ ਕਰਜ਼ੇ ਦੀ ਸਹੂਲਤ * ਕੇਂਦਰੀ ਕ...

ਜਾਧਵ ਵੱਲੋਂ ਨਜ਼ਰਸਾਨੀ ਪਟੀਸ਼ਨ ਦਾਖ਼ਲ ਕਰਨ ਤੋਂ ਇਨਕਾਰ: ਪਾਕਿ

ਜਾਧਵ ਵੱਲੋਂ ਨਜ਼ਰਸਾਨੀ ਪਟੀਸ਼ਨ ਦਾਖ਼ਲ ਕਰਨ ਤੋਂ ਇਨਕਾਰ: ਪਾਕਿ

* ਜਾਧਵ ਨੂੰ ਦੂਜੀ ਸਫ਼ਾਰਤੀ ਰਸਾਈ ਦੀ ਪੇਸ਼ਕਸ਼

ਅਮਰਿੰਦਰ ਤੇ ਸੁਖਬੀਰ ਦੇ ਗੱਠਜੋੜ ਕਰ ਕੇ ਚਲਦੇ ਨੇ ਬਾਦਲਾਂ ਦੇ ਧੰਦੇ: ਢੀਂਡਸਾ

ਅਮਰਿੰਦਰ ਤੇ ਸੁਖਬੀਰ ਦੇ ਗੱਠਜੋੜ ਕਰ ਕੇ ਚਲਦੇ ਨੇ ਬਾਦਲਾਂ ਦੇ ਧੰਦੇ: ਢੀਂਡਸਾ

* ਅਕਾਲੀ ਆਗੂਆਂ ਨੂੰ ਆਪਣੀ ਪੀੜੀ ਥੱਲੇ ਸੋਟਾ ਫੇਰਨ ਦੀ ਸਲਾਹ * ਪਾਰਟੀ ...

ਚੀਨੀ ਸੈਨਾ ਹੌਟ ਸਪਰਿੰਗਜ਼ ’ਚੋਂ ਪੂਰੀ ਤਰ੍ਹਾਂ ਹਟੀ

ਚੀਨੀ ਸੈਨਾ ਹੌਟ ਸਪਰਿੰਗਜ਼ ’ਚੋਂ ਪੂਰੀ ਤਰ੍ਹਾਂ ਹਟੀ

* ਗੋਗਰਾ ’ਚ ਫ਼ੌਜ ਪਿੱਛੇ ਹਟਣ ਦਾ ਕੰਮ ਅੱਜ ਹੋ ਸਕਦੈ ਮੁਕੰਮਲ * ਫ਼ੌਜਾ...

ਰਾਸ਼ਟਰਵਾਦ, ਨਾਗਰਿਕਤਾ, ਨੋਟਬੰਦੀ ਬਾਰੇ ਪੜ੍ਹਨ ਦੀ ਲੋੜ ਨਹੀਂ

ਰਾਸ਼ਟਰਵਾਦ, ਨਾਗਰਿਕਤਾ, ਨੋਟਬੰਦੀ ਬਾਰੇ ਪੜ੍ਹਨ ਦੀ ਲੋੜ ਨਹੀਂ

ਸੀਬੀਐੱਸਈ ਨੇ ਕੋਵਿਡ-19 ਸੰਕਟ ਕਾਰਨ ਘਟਾਇਆ 30 ਫ਼ੀਸਦ ਸਿਲੇਬਸ

ਸ਼ਹਿਰ

View All