ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

’84 ਕਤਲੇਆਮ: ਕਾਨਪੁਰ ’ਚ ਦਰਜ ਐੱਫਆਈਆਰ ਦੇ ਵੇਰਵੇ ਨਾ ਪੜ੍ਹ ਸਕੇ ਮਾਹਿਰ

ਉੱਤਰ ਪ੍ਰਦੇਸ਼ ਸਰਕਾਰ ਨੇ ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ਨੂੰ ਦੱਸਿਆ ਕਿ ਕੇਂਦਰੀ ਫੋਰੈਂਸਿਕ ਸਾਇੰਸ ਲੈਬਾਰਟਰੀ (ਸੀਐੱਫਐੱਸਐੱਲ) ਕਾਨਪੁਰ ਵਿੱਚ 1984 ਦੇ ਸਿੱਖ ਕਤਲੇਆਮ ਦੇ ਇਕ ਮਾਮਲੇ ਵਿੱਚ ਦਰਜ 40 ਸਾਲ ਤੋਂ ਵੱਧ ਪੁਰਾਣੀ ਅਸਪੱਸ਼ਟ ਐੱਫਆਈਆਰ ਦੇ ਵੇਰਵੇ ਸਮਝਣ ’ਚ ਨਾਕਾਮ ਰਹੀ...
Advertisement

ਉੱਤਰ ਪ੍ਰਦੇਸ਼ ਸਰਕਾਰ ਨੇ ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ਨੂੰ ਦੱਸਿਆ ਕਿ ਕੇਂਦਰੀ ਫੋਰੈਂਸਿਕ ਸਾਇੰਸ ਲੈਬਾਰਟਰੀ (ਸੀਐੱਫਐੱਸਐੱਲ) ਕਾਨਪੁਰ ਵਿੱਚ 1984 ਦੇ ਸਿੱਖ ਕਤਲੇਆਮ ਦੇ ਇਕ ਮਾਮਲੇ ਵਿੱਚ ਦਰਜ 40 ਸਾਲ ਤੋਂ ਵੱਧ ਪੁਰਾਣੀ ਅਸਪੱਸ਼ਟ ਐੱਫਆਈਆਰ ਦੇ ਵੇਰਵੇ ਸਮਝਣ ’ਚ ਨਾਕਾਮ ਰਹੀ ਹੈ। ਜਸਟਿਸ ਸੂਰਿਆ ਕਾਂਤ ਅਤੇ ਜੌਇਮਾਲਿਆ ਬਾਗਚੀ ਦੇ ਬੈਂਚ ਨੇ ਸੂਬਾ ਸਰਕਾਰ ਵੱਲੋਂ ਦਾਖ਼ਲ ਹਲਫ਼ਨਾਮੇ ਦਾ ਨੋਟਿਸ ਲਿਆ ਅਤੇ ਜਾਂਚ ਏਜੰਸੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਅਦਾਲਤ ਨੂੰ ਦੱਸਣ ਕਿ ਐੱਫਆਈਆਰ ਦੀ ਕਾਪੀ ਉਨ੍ਹਾਂ ਨੂੰ ਕਦੋਂ ਮਿਲੇਗੀ। ਮਾਮਲੇ ’ਤੇ ਸੁਣਵਾਈ 15 ਸਤੰਬਰ ਲਈ ਨਿਰਧਾਰਤ ਕਰ ਦਿੱਤੀ ਗਈ।

Advertisement
Advertisement