’84: ਕੇਂਦਰ ਤੇ ਪੁਲੀਸ ਤੋਂ ਜਵਾਬ ਤਲਬ
ਦਿੱਲੀ ਹਾਈ ਕੋਰਟ ਨੇ ਸ਼ਹਿਰ ਦੇ ਮੰਤਰੀ ਮਨਜਿੰਦਰ ਸਿੰਘ ਸਿਰਸਾ ਦੀ ਉਸ ਪਟੀਸ਼ਨ ’ਤੇ ਕੇਂਦਰ ਤੇ ਪੁਲੀਸ ਕੋਲੋਂ ਜਵਾਬ ਤਲਬ ਕੀਤਾ ਹੈ ਜਿਸ ਵਿੱਚ 1984 ਦੇ ਗੁਰਦੁਆਰਾ ਰਕਾਬਗੰਜ ਸਾਹਿਬ ਵਿੱਚ ਹੋਏ ਕਤਲੇਆਮ ਦੌਰਾਨ ਕਾਂਗਰਸੀ ਆਗੂ ਕਮਲਨਾਥ ਦੀ ਮੌਜੂਦਗੀ ਦਾ ਕਥਿਤ...
Advertisement
ਦਿੱਲੀ ਹਾਈ ਕੋਰਟ ਨੇ ਸ਼ਹਿਰ ਦੇ ਮੰਤਰੀ ਮਨਜਿੰਦਰ ਸਿੰਘ ਸਿਰਸਾ ਦੀ ਉਸ ਪਟੀਸ਼ਨ ’ਤੇ ਕੇਂਦਰ ਤੇ ਪੁਲੀਸ ਕੋਲੋਂ ਜਵਾਬ ਤਲਬ ਕੀਤਾ ਹੈ ਜਿਸ ਵਿੱਚ 1984 ਦੇ ਗੁਰਦੁਆਰਾ ਰਕਾਬਗੰਜ ਸਾਹਿਬ ਵਿੱਚ ਹੋਏ ਕਤਲੇਆਮ ਦੌਰਾਨ ਕਾਂਗਰਸੀ ਆਗੂ ਕਮਲਨਾਥ ਦੀ ਮੌਜੂਦਗੀ ਦਾ ਕਥਿਤ ਜ਼ਿਕਰ ਕਰਨ ਵਾਲੀ ਪੁਲੀਸ ਅਧਿਕਾਰੀ ਦੀ ਰਿਪੋਰਟ ਪੇਸ਼ ਕਰਨ ਦੀ ਮੰਗ ਕੀਤੀ ਗਈ ਹੈ। ਜਸਟਿਸ ਰਵਿੰਦਰ ਡੁਡੇਜਾ ਨੇ ਪਟੀਸ਼ਨ ’ਤੇ ਪੁਲੀਸ ਅਤੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ ਅਤੇ ਅਗਲੀ ਸੁਣਵਾਈ ਦੌਰਾਨ 15 ਜਨਵਰੀ 2026 ਤੱਕ ਆਪਣਾ ਜਵਾਬ ਦਾਖ਼ਲ ਕਰਨ ਲਈ ਕਿਹਾ ਹੈ। ਪਟੀਸ਼ਨ ਵਿੱਚ ਅਧਿਕਾਰੀਆਂ ਨੂੰ ਇਹ ਨਿਰਦੇਸ਼ ਦੇਣ ਦੀ ਮੰਗ ਕੀਤੀ ਗਈ ਹੈ ਕਿ ਉਹ ਤਤਕਾਲੀ ਵਧੀਕ ਪੁਲੀਸ ਕਮਿਸ਼ਨਰ ਗੌਤਮ ਕੌਲ ਵੱਲੋਂ ਤਤਕਾਲੀ ਪੁਲੀਸ ਕਮਿਸ਼ਨਰ ਨੂੰ ਸੌਂਪੀ ਗਈ ਰਿਪੋਰਟ ਨੂੰ ਰਿਕਾਰਡ ’ਤੇ ਰੱਖਣ, ਜਿਸ ਵਿੱਚ ਸਾਫ਼ ਤੌਰ ’ਤੇ ਅਪਰਾਧ ਵਾਲੀ ਥਾਂ, ਯਾਨੀ ਗੁਰਦੁਆਰਾ ਰਕਾਬਗੰਜ ਸਾਹਿਬ ਵਿੱਚ ਕਮਲਨਾਥ ਦੀ ਮੌਜੂਦਗੀ ਦਾ ਜ਼ਿਕਰ ਕੀਤਾ ਗਿਆ ਹੈ।
Advertisement
Advertisement
