ਸ੍ਰੀਨਗਰ: ਜੰਮੂ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਦੇ ਇਕ ਘਰ ’ਚ ਧਮਾਕੇ ਕਾਰਨ 9 ਵਿਅਕਤੀ ਜ਼ਖ਼ਮੀ ਹੋ ਗਏ। ਮੰਨਿਆ ਜਾ ਰਿਹਾ ਹੈ ਕਿ ਇਹ ਧਮਾਕਾ ਗੈਸ ਸਲੰਡਰ ਫਟਣ ਕਾਰਨ ਹੋਇਆ ਹੈ। ਉਂਜ ਪੁਲੀਸ ਧਮਾਕੇ ਦੇ ਕਾਰਨਾਂ ਦਾ ਪਤਾ ਲਾ ਰਹੀ ਹੈ। ਜ਼ਖ਼ਮੀਆਂ ’ਚ ਪਰਿਵਾਰ ਦੇ 9 ਜੀਅ ਜ਼ਖ਼ਮੀ ਹੋਏ ਹਨ ਜਿਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। -ਪੀਟੀਆਈ