ਨਵੀਂ ਦਿੱਲੀ, 11 ਜੂਨ
ਭਾਰਤ ਵਿਚ ਲਗਾਤਾਰ ਚੌਥੇ ਦਿਨ 24 ਘੰਟਿਆਂ ਵਿਚ ਕੋਵਿਡ-19 ਦੇ ਇਕ ਲੱਖ 91,702 ਤੋਂ ਘੱਟ ਨਵੇਂ ਕੇਸ ਸਾਹਮਣੇ ਆਏ, ਜਿਸ ਨਾਲ ਦੇਸ਼ ਵਿਚ ਕਰੋਨਾ ਦੇ ਮਰੀਜ਼ਾਂ ਗਿਣਤੀ 2,92,74,823 ਹੋ ਗਈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਸ਼ੁੱਕਰਵਾਰ ਸਵੇਰੇ 8 ਵਜੇ ਜਾਰੀ ਕੀਤੇ ਗਏ ਤਾਜ਼ਾ ਅੰਕੜਿਆਂ ਦੇ ਅਨੁਸਾਰ ਦੇਸ਼ ਵਿੱਚ ਕਰੋਨਾ ਕਾਰਨ 3403 ਮੌਤਾਂ ਹੋਰ ਹੋਈਆਂ ਹਨ। ਇਸ ਕਾਰਨ ਹੁਣ ਤੱਕ ਕੁੱਲ ਮੌਤਾਂ ਦੀ ਗਿਣਤੀ 3,63,079 ਹੋ ਗਈ ਹੈ। ਪੰਜਾਬ ਵਿੱਚ ਕਰੋਨਾ ਕਾਰਨ 15367 ਜਾਨਾਂ ਜਾ ਚੁੱਕੀਆਂ ਹਨ।