ਨਵੀਂ ਦਿੱਲੀ, 3 ਦਸੰਬਰ
ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਵਿਡ-19 ਦੇ 9216 ਨਵੇਂ ਕੇਸਾਂ ਦੇ ਸਾਹਮਣੇ ਆਉਣ ਨਾਲ ਕਰੋਨਾ ਕੇਸਾਂ ਕੁੱਲ ਗਿਣਤੀ 3,46,15,757 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਸ਼ੁੱਕਰਵਾਰ ਸਵੇਰੇ 8 ਵਜੇ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਕੇਰਲ ‘ਚ ਕਰੋਨਾ ਕਾਰਨ 320 ਲੋਕਾਂ ਸਮੇਤ 391 ਹੋਰ ਮਰੀਜ਼ਾਂ ਦੀ ਮੌਤ ਹੋਣ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ 4,70,115 ਹੋ ਗਈ ਹੈ।