ਚੇਨੱਈ, 25 ਅਪਰੈਲ
ਤਾਮਿਲਨਾਡੂ ਵਿਧਾਨ ਸਭਾ ਨੇ ਸੂਬੇ ਦੀਆਂ ਵੱਖ-ਵੱਖ ਯੂਨੀਵਰਸਿਟੀਆਂ ਵਿੱਚ ੳਪ-ਕੁਲਪਤੀਆਂ ਦੀ ਨਿਯੁਕਤੀ ਦਾ ਅਧਿਕਾਰ ਰਾਜਪਾਲ ਦੀ ਥਾਂ ਸੂਬਾ ਸਰਕਾਰ ਨੂੰ ਦੇਣ ਦਾ ਪ੍ਰਬੰਧ ਕਰਨ ਵਾਲੇ ਇਕ ਬਿੱਲ ਨੂੰ ਅੱਜ ਮਨਜ਼ੂਰੀ ਦੇ ਦਿੱਤੀ ਹੈ। ਇਸ ਨੂੰ ਸਿੱਧੇ ਤੌਰ ’ਤੇ ਇਸ ਸਬੰਧ ਵਿੱਚ ਰਾਜਪਾਲ ਦੀਆਂ ਸ਼ਕਤੀਆਂ ਘੱਟ ਕਰਨ ਦੀ ਦਿਸ਼ਾ ਵਿੱਚ ਉਠਾਇਆ ਗਿਆ ਕਦਮ ਮੰਨਿਆ ਜਾ ਰਿਹਾ ਹੈ। ਇਹ ਬਿੱਲ ਅਜਿਹੇ ਦਿਨ ਪਾਸ ਕੀਤਾ ਗਿਆ ਜਦੋਂ ਸੂਬੇ ਦੇ ਰਾਜਪਾਲ ਆਰ.ਐੱਨ. ਰਵੀ ਨੇ ਕੁਲਪਤੀਆਂ ਦੀ ਦੋ ਰੋਜ਼ਾ ਕਾਨਫ਼ਰੰਸ ਦਾ ਉਦਘਾਟਨ ਕੀਤਾ। -ਪੀਟੀਆਈ