ਚੰਡੀਗੜ੍ਹ: ਚੰਡੀਗੜ੍ਹ ਦੀ ਬੁੜੈਲ ਜੇਲ੍ਹ ਦੀ ਕੰਧ ਨੇੜਿਓਂ ਦੇਰ ਸ਼ਾਮ ਬੰਬ ਮਿਲਣ ਦੀ ਸੂਚਨਾ ਮਿਲਦੇ ਹੀ ਚੰਡੀਗੜ੍ਹ ਪੁਲੀਸ ਨੇ ਜੇਲ੍ਹ ਨਾਲ ਲੱਗਦਾ ਇਲਾਕਾ ਸੀਲ ਕਰ ਦਿੱਤਾ। ਚੰਡੀਗੜ੍ਹ ਦੇ ਐੱਸਐੱਸਪੀ ਕੁਲਦੀਪ ਚਹਿਲ ਵੀ ਮੌਕੇ ’ਤੇ ਪੁੱਜੇ ਤੇ ਬੰਬ ਨਕਾਰਾ ਕਰਨ ਵਾਲੇ ਦਸਤੇ ਨੇ ਵੀ ਆਪਣਾ ਕੰਮ ਅਰੰਭ ਦਿੱਤਾ ਹੈ। ਮੁਹਾਲੀ ਦੇ ਐੱਸਐੱਸਪੀ ਤੇ ਹੋਰ ਪੁਲੀਸ ਅਧਿਕਾਰੀਆਂ ਨੇ ਵੀ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਪੁਲੀਸ ਅਨੁਸਾਰ ਇਹ ਬੰਬ ਜੇਲ੍ਹ ਨੂੰ ਨੁਕਸਾਨ ਪਹੁੰਚਾਉਣ ਲਈ ਰੱਖਿਆ ਹੋਇਆ ਹੋ ਸਕਦਾ ਹੈ। -ਟਨਸ