
ਮੁੰਬਈ, 5 ਫਰਵਰੀ
ਮੁੰਬਈ ਪੁਲੀਸ ਨੇ ਨਸ਼ੇ ਦੀ ਹਾਲਤ ਵਿੱਚ ਪਤਨੀ ਦੀ ਕਥਿਤ ਕੁੱਟਮਾਰ ਕਰਨ ਅਤੇ ਭੱਦੀ ਸ਼ਬਦਾਵਲੀ ਬੋਲਣ ਦੇ ਦੋਸ਼ ਹੇਠ ਸਾਬਕਾ ਕ੍ਰਿਕਟਰ ਵਿਨੋਦ ਕਾਂਬਲੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਅੱਜ ਦੋ ਪੁਲੀਸ ਮੁਲਾਜ਼ਮ ਕਾਂਬਲੀ ਦੇ ਫਲੈਟ ’ਤੇ ਗਏ ਅਤੇ ਉਸ ਨੂੰ ਨੋਟਿਸ ਦੇ ਕੇ ਬਿਆਨ ਦਰਜ ਕਰਵਾਉਣ ਲਈ ਕਿਹਾ ਹੈ। ਬਾਂਦਰਾ ਥਾਣੇ ਦੇ ਅਧਿਕਾਰੀ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਵਾਪਰੀ ਇਸ ਘਟਨਾ ਸਬੰਧੀ ਹਾਲੇ ਕੋਈ ਗ੍ਰਿਫ਼ਤਾਰੀ ਨਹੀਂ ਹੋਈ। ਕਾਂਬਲੀ ਦੀ ਪਤਨੀ ਐਂਡਰੀਆ ਦੀ ਸ਼ਿਕਾਇਤ ਦੇ ਆਧਾਰ ’ਤੇ ਪੁਲੀਸ ਨੇ ਕਾਂਬਲੀ ਖ਼ਿਲਾਫ਼ ਆਈਪੀਸੀ ਦੀ ਧਾਰਾ 324 ਅਤੇ 504 ਤਹਿਤ ਕੇਸ ਦਰਜ ਕੀਤਾ ਹੈ। -ਪੀਟੀਆਈ
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ