ਨਵੀਂ ਦਿੱਲੀ, 8 ਅਕਤੂਬਰ
ਕੇਂਦਰ ਨੇ ਸਾਬਕਾ ਚੀਫ਼ ਜਸਟਿਸ ਕੇ ਜੀ ਬਾਲਾਕ੍ਰਿਸ਼ਨਨ ਦੀ ਅਗਵਾਈ ਹੇਠ ਇਕ ਕਮਿਸ਼ਨ ਬਣਾਇਆ ਹੈ ਜੋ ਉਨ੍ਹਾਂ ਲੋਕਾਂ ਨੂੰ ਅਨੁਸੂਚਿਤ ਜਾਤੀ ਦਾ ਦਰਜਾ ਦੇਣ ਦੇ ਮਾਮਲੇ ’ਤੇ ਵਿਚਾਰ ਕਰੇਗਾ ਜਿਨ੍ਹਾਂ ਦਾ ‘ਇਤਿਹਾਸਕ ਤੌਰ ’ਤੇ’ ਅਨੁਸੂਚਿਤ ਜਾਤਾਂ ਨਾਲ ਸਬੰਧ ਹੈ ਪਰ ਉਨ੍ਹਾਂ ਨੂੰ ਰਾਸ਼ਟਰਪਤੀ ਦੇ ਹੁਕਮਾਂ ਤਹਿਤ ਜ਼ਿਕਰ ਕੀਤੇ ਧਰਮਾਂ ਤੋਂ ਇਲਾਵਾ ਕਿਸੇ ਹੋਰ ਧਰਮ ਨੂੰ ਅਪਣਾ ਲਿਆ ਹੈ। ਸੰਵਿਧਾਨ (ਅਨੁਸੂਚਿਤ ਜਾਤੀ) ਹੁਕਮ, 1950 (ਸਮੇਂ ਸਮੇਂ ’ਤੇ ਸੋਧਿਆ ਗਿਆ) ਮੁਤਾਬਕ ਹਿੰਦੂ, ਸਿੱਖ ਜਾਂ ਬੁੱਧ ਧਰਮ ਤੋਂ ਇਲਾਵਾ ਕਿਸੇ ਹੋਰ ਧਰਮ ਨੂੰ ਮੰਨਣ ਵਾਲੇ ਵਿਅਕਤੀ ਨੂੰ ਅਨੁਸੂਚਿਤ ਜਾਤੀ ਦਾ ਮੈਂਬਰ ਨਹੀਂ ਮੰਨਿਆ ਜਾ ਸਕਦਾ ਹੈ। ਮੁਸਲਮਾਨ ਅਤੇ ਇਸਾਈ ਦਲਿਤਾਂ ਵਰਗੇ ਦਰਜੇ ਦੀ ਲਗਾਤਾਰ ਮੰਗ ਕਰਦੇ ਆ ਰਹੇ ਹਨ ਜਿਨ੍ਹਾਂ ਧਰਮ ਪਰਿਵਰਤਨ ਕਰਵਾ ਲਿਆ ਹੈ। ਭਾਜਪਾ ਉਨ੍ਹਾਂ ਦੀ ਇਸ ਮੰਗ ਦਾ ਵਿਰੋਧ ਕਰਦੀ ਆ ਰਹੀ ਹੈ। -ਪੀਟੀਆਈ