ਨਵੀਂ ਦਿੱਲੀ, 3 ਮਾਰਚ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਮੌਕੇ ਵਿਕਸਿਤ ਭਾਰਤ: 2047 ਦੇ ਵਿਜ਼ਨ ’ਤੇ ਚਰਚਾ ਕੀਤੀ ਗਈ। ਇਹ ਮੋਦੀ ਸਰਕਾਰ ਦੇ ਦੂਜੇ ਕਾਰਜਕਾਲ ਦੀ ਆਖਰੀ ਮੀਟਿੰਗ ਸੀ। ਇਸ ਮੌਕੇ ਭਾਜਪਾ ਸਰਕਾਰ ਦੇ ਦੂਜੇ ਕਾਰਜਕਾਲ ਤੇ ਅਗਲੇ ਪੰਜ ਸਾਲ ਦੀਆਂ ਯੋਜਨਾਵਾਂ ਨੂੰ ਵੀ ਵਿਚਾਰਿਆ ਗਿਆ। ਸ੍ਰੀ ਮੋਦੀ ਨੇ ਕਿਹਾ ਕਿ ਭਾਰਤ ਦਾ ਰੋਡਮੈਪ ਦੋ ਸਾਲਾਂ ਦੀ ਮਿਹਨਤ ਨਾਲ ਤਿਆਰ ਕੀਤਾ ਗਿਆ ਹੈ ਤੇ ਕੇਂਦਰ ਸਰਕਾਰ ਨੇ ਦੇਸ਼ ਨੂੰ ਬੁਲੰਦੀਆਂ ’ਤੇ ਪਹੁੰਚਾਇਆ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਆਪਣੇ ਕਾਰਜਕਾਲ ਵਿਚ ਹਰ ਵਰਗ ਦਾ ਖਿਆਲ ਰੱਖਿਆ ਹੈ ਤੇ ਗਰੀਬ ਵਰਗ ਨੂੰ ਕਈ ਸਹੂਲਤਾਂ ਮੁਹੱਈਆ ਕਰਵਾਈਆਂ ਹਨ।