ਜੀਂਦ, 16 ਜੂਨ
ਹਰਿਆਣਾ ਦੇ ਖਟਕੜ ਟੌਲ ਪਲਾਜ਼ਾ ’ਤੇ ਜਾਰੀ ਧਰਨੇ ਵਿੱਚ ਇਕ ਕਿਸਾਨ ਨੇ ਜ਼ਹਿਰੀਲਾ ਪਦਾਰਥ ਖਾ ਕੇ ਖੁਦਕੁਸ਼ੀ ਕਰ ਲਈ। ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਸਰਕਾਰ ਤਿੰਨ ਖੇਤੀ ਕਾਨੂੰਨ ਰੱਦ ਨਹੀਂ ਕਰ ਰਹੀ , ਜਿਸ ਕਾਰਨ ਕਿਸਾਨ ਨੇ ਦੁਖੀ ਹੋ ਕੇ ਖੁਦਕੁਸ਼ੀ ਕਰ ਲਈ। ਕਾਬਿਲੇਗੌਰ ਹੈ ਕਿ ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਲੰਮੇ ਸਮੇਂ ਤੋਂ ਖਟਕੜ ਟੌਲ ’ਤੇ ਕਿਸਾਨਾਂ ਦਾ ਧਰਨਾ ਜਾਰੀ ਹੈ। -ਏਜੰਸੀ