ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਜਸਟਿਸ ਕੁਲਦੀਪ ਸਿੰਘ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ

ਜਸਟਿਸ ਕੁਲਦੀਪ ਸਿੰਘ ਦੇ ਦੇਹਾਂਤ ਤੋਂ ਬੇਹੱਦ ਦੁਖੀ: ਐੱਨਐੱਨ ਵੋਹਰਾ
ਅਲਾਹਾਬਾਦ ਹਾਈ ਕੋਰਟ ਦੇ ਚੀਫ ਜਸਟਿਸ (ਸੇਵਾਮੁਕਤ) ਐੱਸਐੱਸ ਸੋਢੀ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ। -ਫੋਟੋ: ਵਿੱਕੀ ਘਾਰੂ
Advertisement

ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 26 ਨਵੰਬਰ

Advertisement

ਸੁਪਰੀਮ ਕੋਰਟ ਦੇ ਸਾਬਕਾ ਜੱਜ ਜਸਟਿਸ ਕੁਲਦੀਪ ਸਿੰਘ ਨੂੰ ਅੱਜ ਇੱਥੇ ਸੈਕਟਰ-25 ਵਿੱਚ ਸਥਿਤ ਸਮਸ਼ਾਨਘਾਟ ਵਿੱਚ ਅੰਤਿਮ ਵਿਦਾਇਗੀ ਦਿੱਤੀ ਗਈ। ਉਨ੍ਹਾਂ ਦਾ ਬੀਤੇ ਦਿਨੀਂ ਦੇਹਾਂਤ ਹੋ ਗਿਆ ਸੀ। ਇਸ ਮੌਕੇ ਟ੍ਰਿਬਿਊਨ ਟਰੱਸਟ ਦੇ ਪ੍ਰਧਾਨ ਤੇ ਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਐੱਨਐੱਨ ਵੋਹਰਾ ਨੇ ਸੰਦੇਸ਼ ਭੇਜ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਜਸਟਿਸ ਕੁਲਦੀਪ ਸਿੰਘ ਦੀ ਪਤਨੀ ਨਾਲ ਦੁੱਖ ਸਾਂਝਾ ਕੀਤਾ। ਸ੍ਰੀ ਵੋਹਰਾ ਨੇ ਕਿਹਾ ਕਿ ਜਸਟਿਸ ਕੁਲਦੀਪ ਸਿੰਘ ਦੇ ਦੇਹਾਂਤ ਤੋਂ ਬੇਹੱਦ ਦੁਖੀ ਹਨ। ਉਹ ਉਨ੍ਹਾਂ ਨੂੰ ਪਿਛਲੇ ਛੇ ਦਹਾਕਿਆਂ ਤੋਂ ਜਾਣਦੇ ਸਨ। ਜਸਟਿਸ ਕੁਲਦੀਪ ਸਿੰਘ ਨੇ ਸਾਰੀ ਜ਼ਿੰਦਗੀ ਇਮਾਨਦਾਰੀ ਨਾਲ ਕੰਮ ਕੀਤਾ ਅਤੇ ਲੋਕਾਂ ਨੂੰ ਇਨਸਾਫ਼ ਦਿੱਤਾ। ਇਸੇ ਕਰਕੇ ਪੂਰੇ ਦੇਸ਼ ਵਿੱਚ ਉਨ੍ਹਾਂ ਦੀ ਸ਼ਲਾਘਾ ਹੁੰਦੀ ਹੈ। ਅਲਾਹਾਬਾਦ ਹਾਈ ਕੋਰਟ ਦੇ ਸਾਬਕਾ ਚੀਫ਼ ਜਸਟਿਸ ਐੱਸਐੱਸ ਸੋਢੀ ਨੇ ਜਸਟਿਸ ਕੁਲਦੀਪ ਸਿੰਘ ਦੇ ਪੁੱਤਰ ਅਤੇ ਉੱਘੇ ਵਕੀਲ ਪਰਮਜੀਤ ਸਿੰਘ ਪਟਵਾਲੀਆ ਤੇ ਦੀਪਇੰਦਰ ਸਿੰਘ ਪਟਵਾਲੀਆ ਨਾਲ ਦੁੱਖ ਪ੍ਰਗਟਾਇਆ। ਸਾਬਕਾ ਮੰਤਰੀ ਅਸ਼ਵਨੀ ਕੁਮਾਰ ਨੇ ਕਿਹਾ ਕਿ ਜਸਟਿਸ ਕੁਲਦੀਪ ਸਿੰਘ ਦੇ ਦੇਹਾਂਤ ਨਾਲ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਇਸ ਮੌਕੇ ਜੱਜ, ਵਕੀਲ, ਸਿਆਸੀ ਤੇ ਸਮਾਜਿਕ ਖੇਤਰ ਦੀਆਂ ਸ਼ਖ਼ਸੀਅਤਾਂ ਮੌਜੂਦ ਸਨ।

Advertisement
Show comments