ਨਵੀਂ ਦਿੱਲੀ, 7 ਜੂਨ
ਸੁਪਰੀਮ ਕੋਰਟ ਕੰਪਲੈਕਸ ਵਿੱਚ ਸਥਿਤ ਯੂਕੋ ਬੈਂਕ ਦੀ ਸ਼ਾਖਾ ਵਿੱਚ ਅੱਜ ਸਵੇਰੇ ਅੱਗ ਲੱਗ ਗਈ। ਹਾਲਾਂਕਿ ਇਸ ਘਟਨਾ ‘ਚ ਕਿਸੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਦਿੱਲੀ ਫਾਇਰ ਸਰਵਿਸਿਜ਼ ਦੇ ਡਾਇਰੈਕਟਰ ਅਤੁਲ ਗਰਗ ਨੇ ਦੱਸਿਆ ਕਿ ਸੁਪਰੀਮ ਕੋਰਟ ਕੰਪਲੈਕਸ ਵਿੱਚ ਯੂਕੋ ਬੈਂਕ ਦੀ ਸ਼ਾਖਾ ਵਿੱਚ ਸਵੇਰੇ 9.10 ਵਜੇ ਅੱਗ ਲੱਗ ਗਈ। ਅੱਗ ਬੁਝਾਊ ਦਸਤੇ ਦੀਆਂ ਪੰਜ ਗੱਡੀਆਂ ਤੁਰੰਤ ਮੌਕੇ ‘ਤੇ ਪਹੁੰਚ ਗਈਆਂ ਅਤੇ ਸਵੇਰੇ 10 ਵਜੇ ਦੇ ਕਰੀਬ ਅੱਗ ‘ਤੇ ਕਾਬੂ ਪਾਇਆ ਗਿਆ| ਅੱਗ ਕਾਰਨ ਏਸੀ ਅਤੇ ਕਈ ਦਸਤਾਵੇਜ਼ਾਂ ਨੂੰ ਅੱਗ ਲੱਗ ਗਈ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।