ਚੰਡੀਗੜ੍ਹ ’ਚ ਪੀਜੀਆਈ ਦੇ ਨਹਿਰੂ ਹਸਪਤਾਲ ’ਚ ਅੱਗ ਲੱਗੀ, 400 ਤੋਂ ਵੱਧ ਮਰੀਜ਼ ਸੁਰੱਖਿਅਤ ਕੱਢੇ
ਚੰਡੀਗੜ੍ਹ, 10 ਅਕਤੂਬਰ ਇਥੇ ਪੀਜੀਆਈ ਦੇ ਨਹਿਰੂ ਹਸਪਤਾਲ ਵਿੱਚ ਬੀਤੀ ਅੱਧੀ ਰਾਤ ਨੂੰ ਅੱਗ ਲੱਗ ਗਈ। ਕੰਪਿਊਟਰ ਰੂਮ ਵਿੱਚ ਸ਼ਾਰਟ ਸਰਕਟ ਹੋਣ ਕਾਰਨ ਅੱਗ ਲੱਗਣ ਦਾ ਸ਼ੱਕ ਹੈ। ਹਸਪਤਾਲ ਦੇ ਸਟਾਫ਼ ਦੇ ਤੁਰੰਤ ਕਾਰਵਾਈ ਕਰਨ ਨਾਲ ਜਾਨੀ ਨੁਕਸਾਨ ਹੋਣ...
Advertisement
Advertisement
ਚੰਡੀਗੜ੍ਹ, 10 ਅਕਤੂਬਰ
ਇਥੇ ਪੀਜੀਆਈ ਦੇ ਨਹਿਰੂ ਹਸਪਤਾਲ ਵਿੱਚ ਬੀਤੀ ਅੱਧੀ ਰਾਤ ਨੂੰ ਅੱਗ ਲੱਗ ਗਈ। ਕੰਪਿਊਟਰ ਰੂਮ ਵਿੱਚ ਸ਼ਾਰਟ ਸਰਕਟ ਹੋਣ ਕਾਰਨ ਅੱਗ ਲੱਗਣ ਦਾ ਸ਼ੱਕ ਹੈ। ਹਸਪਤਾਲ ਦੇ ਸਟਾਫ਼ ਦੇ ਤੁਰੰਤ ਕਾਰਵਾਈ ਕਰਨ ਨਾਲ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪੁੱਜੀਆਂ, ਜਨਿ੍ਹਾਂ ਨੇ ਅੱਗ 'ਤੇ ਕਾਬੂ ਪਾ ਲਿਆ। ਵੈਂਟੀਲੇਟਰਾਂ ਵਾਲੇ ਮਰੀਜ਼ਾਂ ਨੂੰ ਢੁਕਵੀਂ ਥਾਂ ’ਤੇ ਭੇਜ ਦਿੱਤਾ ਗਿਆ ਸੀ। ਗਰਭਵਤੀ ਔਰਤਾਂ ਅਤੇ ਬੱਚਿਆਂ ਸਮੇਤ ਕੁੱਲ 415 ਮਰੀਜ਼ਾਂ ਨੂੰ ਦੂਜੇ ਵਾਰਡਾਂ ਵਿੱਚ ਤਬਦੀਲ ਕੀਤਾ ਗਿਆ ਹੈ।
Advertisement
