ਨਵੀਂ ਦਿੱਲੀ, 17 ਸਤੰਬਰ
ਦਿੱਲੀ ਦੇ ਸੀਜੀਓ ਕੰਪਲੈਕਸ ਵਿੱਚ ਸੀਬੀਆਈ ਦੀ ਇਮਾਰਤ ਵਿੱਚ ਅੱਗ ਲੱਗ ਗਈ। ਫਾਇਰ ਬ੍ਰਿਗੇਡ ਦੇ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਸੀਬੀਆਈ ਦੇ ਦਫਤਰ ਵਿੱਚ ਅੱਗ ਲੱਗਣ ਦੀ ਜਾਣਕਾਰੀ ਬਾਅਦ ਦੁਪਹਿਰ 1.40 ਵਜੇ ਮਿਲੀ ਸੀ, ਜਿਸ ਤੋਂ ਬਾਅਦ ਅੱਠ ਫਾਇਰ ਟੈਂਡਰ ਮੌਕੇ ‘ਤੇ ਪਹੁੰਚੇ। ਅੱਗ ਹੇਠਲੀ ਮੰਜ਼ਿਲ ਦੇ ਪੈਨਲ ਬੋਰਡ ਵਿੱਚ ਲੱਗੀ। ਅੱਗ ਨੂੰ 2.30 ਵਜੇ ਤੱਕ ਕਾਬੂ ਕਰ ਲਿਆ ਗਿਆ ਅਤੇ ਇਸ ਘਟਨਾ ਵਿੱਚ ਕੋਈ ਜ਼ਖਮੀ ਨਹੀਂ ਹੋਇਆ।