ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 16 ਮਾਰਚ
ਤਾਮਿਲਨਾਡੂ ਦੇ ਕਿਸਾਨਾਂ ਦਾ ਜਥਾ ਅੱਜ ਸਿੰਘੂ ਬਾਰਡਰ ’ਤੇ ਪੁੱਜਿਆ। ਇਹ ਜਥਾ ਬਾਰਡਰ ’ਤੇ ਸੰਘਰਸ਼ਸ਼ੀਲ ਕਿਸਾਨਾਂ ਨੂੰ ਮਿਲਿਆ। ਤਾਮਿਲ ਨਾਡੂ ਤੋਂ ਪੁੱਜੇ ਕਿਸਾਨਾਂ ਨੇ ਇਕੋ ਜਿਹੀਆਂ ਗੂੜ੍ਹੇ ਨੀਲੇ ਰੰਗ ਦੀਆਂ ਵਰਦੀਆਂ ਪਾਈਆਂ ਹੋਈਆਂ ਹਨ। ਇਨ੍ਹਾਂ ਨੇ ਕਿਸਾਨ ਸੰਘਰਸ਼ ਦੇ ਹੱਕ ਤੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਨਾਅਰੇਬਾਜ਼ੀ ਕੀਤੀ।