ਲਾਹੌਰ, 12 ਅਪਰੈਲ
ਗੁਰਦੁਆਰਾ ਪੰਜਾ ਸਾਹਿਬ (ਹਸਨ ਅਬਦਾਲ) ਪਾਕਿਸਤਾਨ ’ਚ ਵਿਸਾਖੀ ਮਨਾਉਣ ਲਈ ਅੱਜ ਭਾਰਤ ਤੋਂ 800 ਤੋਂ ਵੱਧ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਪਹੁੰਚ ਗਿਆ ਹੈ। ਇਵੈਕੂਈ ਟਰੱਸਟ ਬੋਰਡ ਦੇ ਅਧਿਕਾਰੀਆਂ ਨੇ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਨੇ ਵਾਹਗਾ ਸਰਹੱਦ ’ਤੇ ਸ਼ਰਧਾਲੂਆਂ ਦਾ ਸਵਾਗਤ ਕੀਤਾ। ਬੋਰਡ ਦੇ ਬੁਲਾਰੇ ਅਮੀਰ ਹਾਸ਼ਮੀ ਨੇ ਕਿਹਾ, ‘ਕੁੱਲ 815 ਸਿੱਖ ਯਾਤਰੀ ਗੁਰਦੁਆਰਾ ਪੰਜਾ ਸਾਹਿਬ, ਹਸਨ ਅਬਦਾਲ ਵਿਖੇ ਵਿਸਾਖੀ ਦਾ ਦਿਹਾੜੇ ਮੌਕੇ ਸਮਾਗਮਾਂ ’ਚ ਸ਼ਾਮਲ ਹੋਣ ਲਈ ਭਾਰਤ ਤੋਂ ਵਾਹਗਾ ਸਰਹੱਦ ਰਾਹੀਂ ਸੋਮਵਾਰ ਨੂੰ ਪਾਕਿਸਤਾਨ ਪਹੁੰਚੇ ਹਨ।’ ਇਹ ਗੁਰਦੁਆਰਾ ਲਾਹੌਰ ਤੋਂ ਲੱਗਪਗ 350 ਕਿਲੋਮੀਟਰ ਦੂਰ ਸਥਿਤ ਹੈ। ਜ਼ਿਕਰਯੋਗ ਹੈ ਜਥਾ 13 ਅਪਰੈਲ ਨੂੰ ਗੁਰਦੁਆਰਾ ਪੰਜਾ ਸਾਹਿਬ (ਹਸਨ ਅਬਦਾਲ) ਠਹਿਰੇਗਾ ਅਤੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ 14 ਅਪਰੈਲ ਨੂੰ ਵਿਸਾਖੀ ਪੁਰਬ ਮਨਾਇਆ ਜਾਵੇਗਾ। ਵਿਸਾਖੀ ਪੁਰਬ ਮਨਾਉਣ ਉਪਰੰਤ 15 ਅਪਰੈਲ ਨੂੰ ਜਥਾ ਸ੍ਰੀ ਨਨਕਾਣਾ ਸਾਹਿਬ ਪਹੁੰਚੇਗਾ ਅਤੇ ਬਾਅਦ ਹੋਰ ਗੁਰਦੁਆਰਿਆਂ ਦੇ ਦਰਸ਼ਨ ਕਰਨ ਮਗਰੋਂ 22 ਅਪਰੈਲ ਨੂੰ ਜਥਾ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਤੋਂ ਵਾਹਗਾ-ਅਟਾਰੀ ਸਰਹੱਦ ਰਾਹੀਂ ਵਾਪਸ ਵਤਨ ਪਰਤੇਗਾ। -ਏਜੰਸੀ