ਨਵੀਂ ਦਿੱਲੀ, 20 ਜਨਵਰੀ
ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਬੁੱਧਵਾਰ ਨੂੰ ਦਸਮ ਪਿਤਾ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ‘ਤੇ ਲੋਕਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਗੁਰੂ ਗੋਬਿੰਦ ਸਿੰਘ ਦੁਨੀਆ ਕੇਂਦਰੀ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ਸੱਤਿਆਗ੍ਰਹਿ ਨੂੰ ਗੁਰੂ ਗੋਬਿੰਦ ਸਿੰਘ ਦੀਆਂ ਸਿੱਖਿਆਵਾਂ ਵਜੋਂ ਦੇਖ ਰਹੀ ਹੈ। ਉਨ੍ਹਾਂ ਟਵੀਟ ਕੀਤਾ, “ਗੁਰੂ ਗੋਬਿੰਦ ਸਿੰਘ ਦੀ ਬਹਾਦਰੀ ਭਰੀ ਜ਼ਿੰਦਗੀ ਸਾਨੂੰ ਨਿਆਂ ਦੀ ਲੜਾਈ ਵਿਚ ਤਿਆਗ ਦੀ ਕੀਮਤ ਸਿਖਾਉਂਦੀ ਹੈ। ਸਾਡੇ ਕਿਸਾਨ ਭੈਣਾਂ-ਭਰਾਵਾਂ ਦਾ ਸੱਤਿਆਗ੍ਰਹਿ ਜਾਰੀ ਹੈ। ਦੁਨੀਆ ਗੁਰੂ ਗੋਬਿੰਦ ਸਿੰਘ ਦੀਆਂ ਸਿੱਖਿਆਵਾਂ ਦੀ ਸਜੀਵ ਮਿਸਾਲ ਬਣ ਰਹੀ ਹੈ। ਸਾਰਿਆਂ ਨੂੰ ਪ੍ਰਕਾਸ਼ ਪੁਰਬ ਦੀਆਂ ਵਧਾਈਆਂ।