ਵਾਦੀ ਵਿੱਚ ਇਕ ਅਤਿਵਾਦੀ ਹਲਾਕ; ਜਵਾਨ ਸ਼ਹੀਦ

ਵਾਦੀ ਵਿੱਚ ਇਕ ਅਤਿਵਾਦੀ ਹਲਾਕ; ਜਵਾਨ ਸ਼ਹੀਦ

ਟ੍ਰਿਬਿਨਊ ਨਿਊਜ਼ ਸਰਵਿਸ
ਸ੍ਰੀਨਗਰ, 7 ਜੁਲਾਈ

ਅੱਜ ਪੁਲਵਾਮਾ ਜ਼ਿਲ੍ਹੇ ਵਿੱਚ ਮੁਕਾਬਲੇ ਵਿੱਚ ਇਕ ਅਤਿਵਾਦੀ ਮਾਰਿਆ ਗਿਆ ਅਤੇ ਇਕ ਜਵਾਨ ਸ਼ਹੀਦ ਹੋ ਗਿਆ। ਦੋ ਸੁਰੱਖਿਆ ਬਲਾਂ ਦੇ ਦੋ ਜਵਾਨ ਫੱਟੜ ਹੋ ਗਏ। ਇਨ੍ਹਾਂ ਵਿੱਚ ਫੌਜੀ ਤੇ ਇਕ ਪੁਲੀਸ ਦਾ ਸਿਪਾਹੀ ਹੈ। ਗੁਸੂ ਪਿੰਡ ਵਿਚ ਅਤਿਵਾਦੀਆਂ ਦੀ ਸੂਹ ਮਿਲਣ ਬਾਅਦ ਸੁਰੱਖਿਆ ਬਲਾਂ ਵੱਲੋਂ ਚਲਾਈ ਤਲਾਸ਼ੀ ਮੁਹਿੰਮ ਦੌਰਾਨ ਅਤਿਵਾਦੀਆਂ ਨੇ ਸੁਰੱਖਿਆ ਬਲਾਂ ’ਤੇ ਗੋਲੀ ਚਲਾ ਦਿੱਤੀ। ਅਤਿਵਾਦੀਆਂ ਨਾਲ ਸਵੇਰ 5.45 ਮੁਕਾਬਲਾ ਸ਼ੁਰੂ ਹੋਇਆ, ਜਿਸ ਵਿੱਚ ਇੱਕ ਅਤਿਵਾਦੀ ਮਾਰਿਆ ਗਿਆ। ਗੋਲੀਬਾਰੀ 'ਚ ਦੋ ਜਵਾਨ ਅਤੇ ਇਕ ਪੁਲੀਸ ਮੁਲਾਜ਼ਮ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਵਿਚੋਂ ਇਕ ਫੌਜੀ ਬਾਅਦ ਵਿੱਚ ਹਸਪਤਾਲ ਵਿੱਚ ਸ਼ਹੀਦ ਹੋ ਗਿਆ। ਜ਼ਿਲ੍ਹੇ ਵਿੱਚ ਮੋਬਾਈਲ ਇੰਟਰਨੈਟ ਸੇਵਾਵਾਂ ਨੂੰ ਬੰਦ ਕਰ ਦਿੱਤੀਆਂ ਗਈਆਂ ਹਨ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਸ੍ਰੀਨਗਰ ਜ਼ਿਲ੍ਹੇ ’ਚੋਂ ਕਰਫਿਊ ਹਟਾਇਆ

ਸ੍ਰੀਨਗਰ ਜ਼ਿਲ੍ਹੇ ’ਚੋਂ ਕਰਫਿਊ ਹਟਾਇਆ

ਕੋਵਿਡ-19 ਮਹਾਮਾਰੀ ਕਰਕੇ ਲਾਈਆਂ ਪਾਬੰਦੀਆਂ ਪਹਿਲਾਂ ਵਾਂਗ ਰਹਿਣਗੀਆਂ ਜਾ...

ਇਮਰਾਨ ਖ਼ਾਨ ਸਰਕਾਰ ਵੱਲੋਂ ਪਾਕਿਸਤਾਨ ਦਾ ਨਵਾਂ ਸਿਆਸੀ ਨਕਸ਼ਾ ਜਾਰੀ

ਇਮਰਾਨ ਖ਼ਾਨ ਸਰਕਾਰ ਵੱਲੋਂ ਪਾਕਿਸਤਾਨ ਦਾ ਨਵਾਂ ਸਿਆਸੀ ਨਕਸ਼ਾ ਜਾਰੀ

ਜੰਮੂ ਤੇ ਕਸ਼ਮੀਰ ਦੇ ਕੁਝ ਇਲਾਕਿਆਂ ਤੇ ਲੱਦਾਖ ਦੇ ਇਕ ਹਿੱਸੇ, ਜੂਨਾਗੜ੍ਹ ...

ਮੋਦੀ ਵੱਲੋਂ ਅਯੁੱਧਿਆ ਵਿਚ ‘ਭੂਮੀ ਪੂਜਨ’ ਅੱਜ

ਮੋਦੀ ਵੱਲੋਂ ਅਯੁੱਧਿਆ ਵਿਚ ‘ਭੂਮੀ ਪੂਜਨ’ ਅੱਜ

ਰਾਮ ਮੰਦਰ ਦੀ ਉਸਾਰੀ ਦਾ ਨੀਂਹ ਪੱਥਰ ਰੱਖਣਗੇ ਪ੍ਰਧਾਨ ਮੰਤਰੀ; ਸੰਤਾਂ ਤੇ...

ਸ਼ਹਿਰ

View All